11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

‘ ਆਪ’ ਆਗੂ ਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ-ਦਲਜੀਤ ਰਾਜੂ

ਕਪੂਰਥਲਾ, 10 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ ਤੇ ਪਾਰਟੀ ਦੀਆਂ ਯੋਜਨਾਵਾਂ ਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਇਹ ਗੱਲ ਦਲਜੀਤ ਰਾਜੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਅੱਜ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਪਾਰਟੀ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।

Ad Position 21
No active advertisement
ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ ਤੇ ਪਾਰਟੀ ਦੀਆਂ ਯੋਜਨਾਵਾਂ ਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਇਹ ਗੱਲ ਦਲਜੀਤ ਰਾਜੂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਅੱਜ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਪਾਰਟੀ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪਾਰਟੀ ਲਈ ਮਿਹਨਤ ਨਾਲ ਕੰਮ ਕਰਨ ਵਾਲੇ ਸਾਰੇ ਵਰਕਰਾਂ ਤੇ ਹੋਰ ਅਹੁਦੇਦਾਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਤੇ ਵਰਕਰਾਂ ਨੂੰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਕੰਮ ਕਰਨ ਲਈ ਕਿਹਾ ਤਾਂ ਜੋ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦੇ ਹਰ ਤਰ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਤੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਮੀਟਿੰਗ ’ਚ ਹਾਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਸਾਬਕਾ ਹਲਕਾ ਇੰਚਾਰਜ ਮੰਜੂ ਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਵਿਰਾਸਤੀ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਿੱਟੂ, ਐਜੂਕੇਸ਼ਨ ਵਿੰਗ ਦੀ ਜ਼ਿਲ੍ਹਾ ਇੰਚਾਰਜ ਹਰਪ੍ਰੀਤ ਕੌਰ, ਸੰਗਠਨ ਇੰਚਾਰਜ ਹੇਨੰਤ ਕੁਮਾਰ ਤੇ ਹੋਰ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਪਾਰਟੀ ਦੀ ਮਜ਼ਬੂਤੀ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਇੱਕਮੁੱਠ ਹੋ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਦੇ ਡੰਪ ਨੂੰ ਲੱਗੀ ਅੱਗ, ਕਰੀਬ 90 ਲੱਖ ਦਾ ਨੁਕਸਾਨ ਅਗਲੀ ਖ਼ਬਰ ਨਿਗਮ ਦੇ ਮੁਲਾਜ਼ਮਾਂ ਵਲੋਂ 11 ਨਵੰਬਰ ਤੋਂ ਕੀਤੀ ਜਾਣ ਵਾਲੀ ਹਡ਼ਤਾਲ ਡੀ.ਸੀ. ਤੇ ਕਮਿਸ਼ਨਰ ਦੇ ਭਰੋਸੇ ਪਿੱਛੋਂ ਮੁਲਤਵੀ
Ad Position 24