11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਵਾਨ ਵਿਸ਼ਵਕਰਮਾ ਦਾ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਖ਼ਤ ਮਿਹਨਤ ਤੇ ਸਮਰਪਣ ਦਾ ਸੰਦੇਸ਼ ਦਿੰਦੀਆਂ ਹਨ-ਚਾਹਲ

ਕਪੂਰਥਲਾ, 10 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਵਿ.ਪ੍ਰ.)-ਬਾਬਾ ਵਿਸ਼ਵਕਰਮਾ ਦਿਵਸ ’ਤੇ ਭਗਵਾਨ ਵਿਸ਼ਵਕਰਮਾ ਮੰਦਿਰ ਸਿਧਵਾਂ ਦੋਨਾ ਵਿਚ ਕਰਵਾਏ ਸਮਾਗਮ ’ਚ ਕਪੂਰਥਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ (ਮੰਮੂ ਚਾਹਲ) ਨੇ ਮੰਦਿਰ ਵਿਚ ਨਤਮਸਤਕ ਹੋ ਕੇ ਭਗਵਾਨ ਵਿਸ਼ਵਕਰਮਾ ਤੋਂ ਆਸ਼ੀਰਵਾਦ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਬ੍ਰਹਮੰਡ ਦਾ ਪਹਿਲਾ ਸ਼ਿਲਪਕਾਰ, ਨਿਰਮਾਣ ਅਤੇ ਸ੍ਰਿਸ਼ਟੀ ਦਾ ਦੇਵਤਾ ਮੰਨਿਆ ਜਾਂਦਾ ਹੈ ਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਨੂੰ ਸਖ਼ਤ ਮਿਹਨਤ, ਹੁਨਰ, ਰਚਨਾਤਮਿਕਤਾ ਤੇ ਸਮਰਪਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਰਾਜ ਦੀ ਤਰੱਕੀ ਵਿਚ ਮਜ਼ਦੂਰਾਂ, ਕਾਰੀਗਰਾਂ, ਇੰਜੀਨੀਅਰਾਂ ਤੇ ਤਕਨੀਕੀ ਮਾਹਿਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਸਮਾਜ ਦੇ ਹਰੇਕ ਵਰਗ ਨੂੰ ਉਨ੍ਹਾਂ ਦੀ ਮਿਹਨਤ, ਹੁਨਰ ਤੇ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮਲਵਿੰਦਰ ਸਿੰਘ ਚਾਹਲ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ’ਚ ਸਮਾਗਮ ਬਾਬਾ ਲੀਡਰ ਸਿੰਘ ਵਲੋਂ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਫਗਵਾਡ਼ਾ ਨੇ ਫੁੱਟਬਾਲ ਦੇ ਨਾਕਆਊਟ ਮੁਕਾਬਲੇ ’ਚ ਜੀ.ਐਨ.ਡੀ.ਯੂ ਨੂੰ ਹਰਾਇਆ
Ad Position 24