11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ ਨੂੰ ਸਮਰਪਿਤ ਸਾਹਿਤਕ ਗੋਸ਼ਟੀ ਸੁਲਤਾਨਪੁਰ ਲੋਧੀ ’ਚ 13 ਨੂੰ-ਜਸਪ੍ਰੀਤ ਕੌਰ

ਕਪੂਰਥਲਾ, 10 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਲੋਂ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਮਾਹ 2026 ਨੂੰ ਸਮਰਪਿਤ ਇਕ ਸਾਹਿਤਕ ਗੋਸ਼ਟੀ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ’ਚ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਗੋਸ਼ਟੀ ਦਾ ਵਿਸ਼ਾ ‘ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ਹੋਵੇਗਾ, ਜਿਸ ’ਤੇ ਉੱਘੇ ਲੇਖਕ ਤੇ ਚਿੰਤਕ ਪ੍ਰੋ. ਆਸਾ ਸਿੰਘ ਘੁੰਮਣ ਤੇ ਪ੍ਰੋ. ਅਵਤਾਰ ਸਿੰਘ ਪਰਚਾ ਪਡ਼੍ਹਨਗੇ ਤੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਸ਼ਾਮਲ ਹੋਣਗੇ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸੇਵਾ ਮੁਕਤ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਰਨਗੇ। ਉਨ੍ਹਾਂ ਸਾਹਿਤਕਾਰਾਂ ਤੇ ਸਾਹਿਤਕ ਪ੍ਰੇਮੀਆਂ ਨੂੰ ਇਸ ਗੋਸ਼ਟੀ ਵਿਚ ਪੁੱਜਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਖੱਸਣ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਭੁਲੱਥ ’ਚ ਛੱਠ ਪੂਜਾ ਸੰਬੰਧੀ ਪ੍ਰਬੰਧਕਾਂ ਵਲੋਂ ਤਿਆਰੀਆਂ ਮੁਕੰਮਲ
Ad Position 24