ਬੰਗਾ ਰੋਡ ’ਤੇ ਵਾਪਰਿਆ ਭਿਆਨਕ ਸਡ਼ਕ ਹਾਦਸਾ
ਫਗਵਾਡ਼ਾ, 10 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ ’ਤੇ ਉਸ ਸਮੇਂ ਹਫਡ਼ਾ-ਦਫਡ਼ੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇੱਕ ਛੋਟੀ ਬੱਚੀ ਸਮੇਤ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ।
ਫਗਵਾਡ਼ਾ, 10 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ ’ਤੇ ਉਸ ਸਮੇਂ ਹਫਡ਼ਾ-ਦਫਡ਼ੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਇੱਕ ਛੋਟੀ ਬੱਚੀ ਸਮੇਤ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਕਾਰਨ ਈ-ਰਿਕਸ਼ਾ ਤੇ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੇ ਗਏ। ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਗਵਾਡ਼ਾ ਪਹੁੰਚਾਇਆ ਗਿਆ। ਚਸ਼ਮਦੀਦਾਂ ਅਨੁਸਾਰ ਕਾਰ ਕਥਿਤ ਤੌਰ ’ਤੇ ਗ਼ਲਤ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਅਤੇ ਇਸ ਦੌਰਾਨ ਉਸ ਨੇ ਈ-ਰਿਕਸ਼ਾ ਤੇ ਐਕਟਿਵਾ ਨੂੰ ਆਪਣੀ ਲਪੇਟ ਵਿਚ ਲੈ ਲਿਆ। ਉੱਧਰ, ਕਾਰ ਸਵਾਰਾਂ ਦੇ ਨਸ਼ੇ ਦੀ ਹਾਲਤ ’ਚ ਹੋਣ ਦੇ ਵੀ ਦੋਸ਼ ਲਗਾਏ ਜਾ ਰਹੇ ਹਨ, ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।