ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲਡ਼ਾਈ ’ਚ ਨੌਜਵਾਨ ਜ਼ਖ਼ਮੀ
ਕਪੂਰਥਲਾ, 10 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਵਿਖੇ ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲਡ਼ਾਈ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਕਰਨਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ਉਸ ਦੇ ਗੁਆਂਢੀ ਬੀਤੀ ਰਾਤ ਪਟਾਕੇ ਚਲਾ ਕੇ ਉਨ੍ਹਾਂ ਦੇ ਘਰ ਵੱਲ ਨੂੰ ਸੁੱਟ ਰਹੇ ਸਨ।
ਸ
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਨੌਜਵਾਨ। ਤਸਵੀਰ : ਤਿਲਕਰਾਜ
11-11-2026
ਕਪੂਰਥਲਾ, 10 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੋਗਰਾਂਵਾਲ ਵਿਖੇ ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲਡ਼ਾਈ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਕਰਨਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ਉਸ ਦੇ ਗੁਆਂਢੀ ਬੀਤੀ ਰਾਤ ਪਟਾਕੇ ਚਲਾ ਕੇ ਉਨ੍ਹਾਂ ਦੇ ਘਰ ਵੱਲ ਨੂੰ ਸੁੱਟ ਰਹੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਉਨ੍ਹਾਂ ਨੂੰ ਪਟਾਕੇ ਸਾਡੇ ਘਰ ਵੱਲ ਸੁੱਟਣ ਤੋਂ ਮਨਾ ਕੀਤਾ ਤਾਂ ਉਨ੍ਹਾਂ ਨੇ ਸਾਡੇ ਨਾਲ ਝਗਡ਼ਾ ਸ਼ੁਰੂ ਕਰ ਦਿੱਤਾ ਤਾਂ ਪਿੰਡ ਦੇ ਕੁੱਝ ਵਿਅਕਤੀਆਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕੀਤਾ, ਪਰ ਅੱਜ ਸਵੇਰੇ ਫਿਰ ਸਾਡੇ ਗੁਆਂਢੀਆਂ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਮੇਰੇ ’ਤੇ ਹਮਲਾ ਕਰਕੇ ਮੈਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਐਮ.ਐਲ.ਆਰ ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ।