ਭਾਜਪਾ ਦਾ ਟੀਚਾ ਇਕ ਵਾਰ ਫਿਰ ਪੰਜਾਬ ਨੂੰ ਮਜ਼ਬੂਤ, ਖ਼ੁਸ਼ਹਾਲ ਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ-ਸੰਨੀ ਬੈਂਸ
ਕਪੂਰਥਲਾ, 10 ਨਵੰਬਰ (ਵਿ. ਪ੍ਰ.)
ਕਪੂਰਥਲਾ, 10 ਨਵੰਬਰ (ਵਿ.ਪ੍ਰ.)-ਪੰਜਾਬ ਕਦੇ ਦੇਸ਼ ਦਾ ਸਭ ਤੋਂ ਮਜ਼ਬੂਤ ਤੇ ਖ਼ੁਸ਼ਹਾਲ ਸੂਬਾ ਗਿਣਿਆ ਜਾਂਦਾ ਸੀ, ਪਰ ਸਮੇਂ ਦੇ ਬੀਤਣ ਨਾਲ ਰਾਜ ਦੀ ਆਰਥਿਕ ਤੇ ਸਮਾਜਿਕ ਸਥਿਤੀ ’ਚ ਗਿਰਾਵਟ ਆਉਣ, ਨਸ਼ਿਆਂ ਦੇ ਰੁਝਾਨ ’ਚ ਹੋਏ ਵਾਧੇ ਤੇ ਨੌਜਵਾਨਾਂ ਦੇ ਵਿਦੇਸ਼ਾਂ ’ਚ ਪ੍ਰਵਾਸ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਪ੍ਰਭਾਵਿਤ ਕੀਤਾ ਹੈ। ਇਹ ਗੱਲ ਸੰਨੀ ਬੈਂਸ ਸੂਬਾਈ ਬੁਲਾਰੇ ਭਾਜਪਾ ਯੁਵਾ ਮੋਰਚਾ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਡ਼ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਨਸ਼ਿਆਂ ਦੇ ਵੱਧ ਰਹੇ ਰੁਝਾਨ ਤੇ ਬੇਰੁਜ਼ਗਾਰੀ ਨੂੰ ਰੋਕਣ ਲਈ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਲੋਡ਼ ਹੈ।