ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਭੁੱਲਰ ਦੀ ਤਰੱਕੀ
ਆਦਮਪੁਰ, 10 ਨਵੰਬਰ (ਹਰਪ੍ਰੀਤ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ. ਡੀ.
ਆਦਮਪੁਰ, 10 ਨਵੰਬਰ (ਹਰਪ੍ਰੀਤ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਆਦਮਪੁਰ ਗੁਰਪ੍ਰੀਤ ਸਿੰਘ ਭੁੱਲਰ ਦੀ ਤਰੱਕੀ ਹੋਣ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਜਲੰਧਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਦੇ ਸ਼ੁਭ ਅਵਸਰ ‘ਤੇ ਬਲਾਕ ਸੰਮਤੀ ਆਦਮਪੁਰ ਦੇ ਚੇਅਰਮੈਨ ਦਲਜੀਤ ਸਿੰਘ ਮਿਨਹਾਸ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲਰ ਨੇ ਆਖਿਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਪੰਚਾਇਤੀ ਕੰਮਾਂ ’ਚ ਪਾਰਦਰਸ਼ਤਾ ਲਿਆਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਹੋਵੇਗੀ। ਇਸ ਮੌਕੇ, ਚੇਅਰਮੈਨ ਦਲਜੀਤ ਸਿੰਘ ਮਿਨਹਾਸ, ਪੰਚਾਇਤ ਅਫਸਰ ਗੁਰਮੁਖ ਸਿੰਘ, ਸੰਦੀਪ ਪੰਚਾਇਤ ਸੈਕਟਰੀ ਆਦਮਪੁਰ ਸ਼ੁਭਕਾਮਨਾਵਾਂ ਦਿੱਤੀਆਂ।