10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ਾਲ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ

ਸੁਲਤਾਨਪੁਰ ਲੋਧੀ, 10 ਨਵੰਬਰ (ਨਰੇਸ਼ ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਮੰਗਲਵਾਰ 24 ਨਵੰਬਰ ਨੂੰ ਇਕ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਣ ਵਾਲੇ ਇਸ ਵੱਡੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 11-11-2026
ਸੁਲਤਾਨਪੁਰ ਲੋਧੀ, 10 ਨਵੰਬਰ (ਨਰੇਸ਼ ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਮੰਗਲਵਾਰ 24 ਨਵੰਬਰ ਨੂੰ ਇਕ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਣ ਵਾਲੇ ਇਸ ਵੱਡੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਟੂਰਨਾਮੈਂਟ ਦੀ ਰੂਪ-ਰੇਖਾ, ਖਿਡਾਰੀਆਂ ਦੀ ਸ਼ਮੂਲੀਅਤ ਅਤੇ ਇਨਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ, ਪੀ.ਏ. ਲਵਪ੍ਰੀਤ ਸਿੰਘ, ‘ਆਪ’ ਦੇ ਸ਼ਹਿਰੀ ਪ੍ਰਧਾਨ ਅਤੇ ਟੂਰਨਾਮੈਂਟ ਕਮੇਟੀ ਦੇ ਚੇਅਰਮੈਨ ਰਾਜੀਵ ਧੀਰ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਸਤਪਾਲ ਮਦਾਨ, ਬਲਾਕ ਪ੍ਰਧਾਨ ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਯੂਥ ਵਿੰਗ ਦੇ ਹਲਕਾ ਪ੍ਰਧਾਨ ਮਲਕੀਤ ਸਿੰਘ, ਸਰਪੰਚ ਮੇਜਰ ਸਿੰਘ (ਜੈਨਪੁਰ), ਕਿਸਾਨ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਸ਼ਾਲਾਪੁਰ ਬੇਟ, ਸੋਨੂੰ ਰਾਮੇ ਨੇ ਜਾਣਕਾਰੀ ਦਿੱਤੀ ਕਿ ਇਸ ਮੁਕਾਬਲੇ ਵਿਚ ਪੰਜਾਬ ਦੀਆਂ 6 ਨਾਮਵਰ ਕਬੱਡੀ ਟੀਮਾਂ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਲਡ਼ਕੀਆਂ ਦੇ ਕਬੱਡੀ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਖਿਡਾਰੀਆਂ ਨੂੰ ਲੱਖਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ’ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਕਰਵਾਏ ਜਾ ਰਹੇ ਇਸ ਖੇਡ ਸਮਾਗਮ ਦਾ ਉਦੇਸ਼ ਨੌਜਵਾਨ ਪੀਡ਼੍ਹੀ ਨੂੰ ਖੇਡਾਂ ਨਾਲ ਜੋਡ਼ਨਾ ਅਤੇ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨੂੰ ਵਧਾਉਣਾ ਹੈ। ਸਮਾਗਮ ਦਾ ਮੁੱਖ ਮਕਸਦ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਨੌਜਵਾਨਾਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਕਾਰਾਤਮਿਕ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨਾ ਹੈ। ਕਬੱਡੀ ਨੂੰ ਉਤਸ਼ਾਹਿਤ ਕਰਨ ਵਾਲਿਆਂ ਤੇ ਸਥਾਨਕ ਵਸਨੀਕਾਂ ਵਲੋਂ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਬੱਡੀ ਮਹਾਂਕੁੰਭ’ ਮੰਗਲਵਾਰ, 24 ਨਵੰਬਰ ਨੂੰ ਸਵੇਰੇ 11 ਵਜੇ ਸੁਲਤਾਨਪੁਰ ਲੋਧੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਸਮੂਹ ਖੇਡ ਪ੍ਰੇਮੀਆਂ, ਨੌਜਵਾਨਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ’ਗੁਰੂ ਨਗਰੀ’ ਵਿਚ ਆਯੋਜਿਤ ਹੋ ਰਹੇ ਇਸ ਵਿਸ਼ਾਲ ਖੇਡ ਸਮਾਗਮ ਦਾ ਆਨੰਦ ਮਾਣਨ।
Ad Position 22
No active advertisement
ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਕਲੱਬ ਵਲੋਂ ਖ਼ੂਨਦਾਨ ਕੈਂਪ
Ad Position 24