12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ

ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਸਮੇਂ ਉਹ ਢਿਲਵਾਂ ਰੇਲਵੇ ਕਰਾਸਿੰਗ ਦੇ ਨੇਡ਼ੇ ਪਹੁੰਚੇ ਅਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਸੰਗੋਜਲਾ ਸ਼ਮਸ਼ਾਨਘਾਟ ਦੇ ਨੇਡ਼ੇ ਬੈਠਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਢਿਲਵਾਂ, 12 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਸਮੇਂ ਉਹ ਢਿਲਵਾਂ ਰੇਲਵੇ ਕਰਾਸਿੰਗ ਦੇ ਨੇਡ਼ੇ ਪਹੁੰਚੇ ਅਤੇ ਇੱਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਸੰਗੋਜਲਾ ਸ਼ਮਸ਼ਾਨਘਾਟ ਦੇ ਨੇਡ਼ੇ ਬੈਠਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ। ਉਨ੍ਹਾਂ ਮੌਕੇ ’ਤੇ ਆਪਣੀ ਟੀਮ ਦੀ ਮਦਦ ਨਾਲ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਨਾਂਅ ਅਤੇ ਪਤਾ ਪੁੱਛਣ ’ਤੇ ਉਸ ਨੇ ਆਪਣੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਸੰਗੋਜਲਾ ਵਜੋਂ ਦੱਸੀ। ਉਕਤ ਵਿਅਕਤੀ ਪਾਸੋਂ ਇੱਕ ਸਡ਼ਿਆ ਹੋਇਆ ਚਾਂਦੀ ਦਾ ਕਾਗ਼ਜ਼, ਇੱਕ ਲਪੇਟਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਤੇ ਇੱਕ ਲਾਈਟਰ ਬਰਾਮਦ ਕੀਤਾ ਗਿਆ ਹੈ। ਉਕਤ ਵਿਅਕਤੀ ਢਿਲਵਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਅਗਲੀ ਖ਼ਬਰ ਭਲਕੇ ਰਾਹੋਂ ਵਿਖੇ ਸਜਾਇਆ ਜਾਵੇਗਾ 24 ਵਾਂ ਵਿਸ਼ਾਲ ਭਗਵਤੀ ਜਾਗਰਣ ਤੇ ਭੰਡਾਰਾ
Ad Position 24