12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਮਾਰਕੀਟ ਕਮੇਟੀ ਭੁਲੱਥ ਸਾਹਮਣੇ ਰੋਸ ਪ੍ਰਦਰਸ਼ਨ

ਭੁਲੱਥ, 12 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕੀਟ ਕਮੇਟੀ ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਭਦਾਸ ਦੇ ਇਕ ਗ਼ਰੀਬ ਕਿਸਾਨ ਸਤਵਿੰਦਰ ਸਿੰਘ ਵਲੋਂ 9 ਏਕਡ਼ ਜ਼ਮੀਨ ਨਗਰ ਪੰਚਾਇਤ ਬੇਗੋਵਾਲ ਦੀ ਠੇਕੇ ’ਤੇ ਲੈ ਕੇ ਝੋਨੇ ਦੀ ਫ਼ਸਲ ਬੀਜੀ ਗਈ ਸੀ ਤੇ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਆਇਆ ਤਾਂ ਕੁਝ ਦਿਨਾਂ ਤੋਂ ਲਗਾਤਾਰ ਪੱਕੀ ਦਾਣਾ ਮੰਡੀ ਬੇਗੋਵਾਲ ਦੇ ਸੀਵਰੇਜ ਦਾ ਗੰਦਾ ਪਾਣੀ ਜ਼ਮੀਨ ਵਿਚ ਪੈ ਰਿਹਾ ਹੈ।

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਤੇ ਹੋਰ ਆਗੂ ਮਾਰਕੀਟ ਕਮੇਟੀ ਭੁਲੱਥ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਮੇਹਰ ਚੰਦ ਸਿੱਧੂ 13-11-2026
ਭੁਲੱਥ, 12 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕੀਟ ਕਮੇਟੀ ਦਫ਼ਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਭਦਾਸ ਦੇ ਇਕ ਗ਼ਰੀਬ ਕਿਸਾਨ ਸਤਵਿੰਦਰ ਸਿੰਘ ਵਲੋਂ 9 ਏਕਡ਼ ਜ਼ਮੀਨ ਨਗਰ ਪੰਚਾਇਤ ਬੇਗੋਵਾਲ ਦੀ ਠੇਕੇ ’ਤੇ ਲੈ ਕੇ ਝੋਨੇ ਦੀ ਫ਼ਸਲ ਬੀਜੀ ਗਈ ਸੀ ਤੇ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਆਇਆ ਤਾਂ ਕੁਝ ਦਿਨਾਂ ਤੋਂ ਲਗਾਤਾਰ ਪੱਕੀ ਦਾਣਾ ਮੰਡੀ ਬੇਗੋਵਾਲ ਦੇ ਸੀਵਰੇਜ ਦਾ ਗੰਦਾ ਪਾਣੀ ਜ਼ਮੀਨ ਵਿਚ ਪੈ ਰਿਹਾ ਹੈ। ਜਿਸ ਕਰਕੇ ਕਣਕ ਦੀ ਬਿਜਾਈ ਕਰਨ ਵਿਚ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਇਸ ਸਬੰਧੀ ਤਿੰਨ ਚਾਰ ਵਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਪੱਪਲ ਦੇ ਨੋਟਿਸ ’ਚ ਵੀ ਲਿਆਂਦਾ ਗਿਆ ਹੈ, ਪਰ ਕੋਈ ਮਸਲਾ ਹੱਲ ਹੁੰਦਾ ਨਾ ਦੇਖ ਕੇ ਮਜਬੂਰਨ ਸਾਨੂੰ ਮਾਰਕੀਟ ਕਮੇਟੀ ਭੁਲੱਥ ਸਾਹਮਣੇ ਦਰੀਆਂ ਵਿਛਾ ਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ । ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਗ਼ਰੀਬ ਕਿਸਾਨ ਸਤਵਿੰਦਰ ਸਿੰਘ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਸਰਕਲ ਪ੍ਰਧਾਨ ਪ੍ਰਤਾਪ ਸਿੰਘ ਭਿੰਡਰ, ਇੰਦਰਪਾਲ ਸਿੰਘ ਇਕਾਈ ਪ੍ਰਧਾਨ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਬੋਪਾਰਾਏ, ਬਲਜੀਤ ਸਿੰਘ ਤੱਖਰ ਇਕਾਈ ਪ੍ਰਧਾਨ ਰਾਜ ਪੁਰ, ਭੁਪਿੰਦਰ ਸਿੰਘ , ਬਲਜੀਤ ਸਿੰਘ, ਵਰਿੰਦਰਪ੍ਰੀਤ ਸਿੰਘ, ਅਵਤਾਰ ਸਿੰਘ ਬੋਪਾਰਾਏ, ਸਤਨਾਮ ਸਿੰਘ ਸੱਤੂ ਮਾਨਾ ਤਲਵੰਡੀ, ਬਲਕਾਰ ਸਿੰਘ, ਜਗਜੀਤ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ ਬੋਪਾਰਾਏ, ਹਰਜਿੰਦਰ ਸਿੰਘ, ਰਣਜੀਤ ਸਿੰਘ, ਜੋਗਾ ਸਿੰਘ, ਅੰਮ੍ਰਿਤਪਾਲ ਸਿੰਘ ਬੱਲ ਇਕਾਈ ਪ੍ਰਧਾਨ ਭੁਲੱਥ, ਸਵਰਨ ਸਿੰਘ ਮੁਬਾਰਕਪੁਰ ਬਾਉਲੀ, ਧਰਮਜੀਤ ਸਿੰਘ, ਲਖਬੀਰ ਸਿੰਘ ਮੁਬਾਰਕਪੁਰ, ਜੋਗਿੰਦਰ ਸਿੰਘ ਮੇਤਲਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਤਲ ਕੇਸ ’ ਚ ਲੋੜੀਂਦੇ ਦੋ ਵਿਅਕਤੀ ਕਾਬੂ ਵਾਰਦਾਤ ’ਚ ਵਰਤੀ ਰਾਡ ਤੇ ਦਾਤਰ ਬਰਾਮਦ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ
Ad Position 24