12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕ੍ਰਿਸਚੀਅਨ ਭਾਈਚਾਰੇ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ-ਸਿੱਧੂ, ਵਾਲੀਆ

ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਕਪੂਰਥਲਾ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲਡ਼ੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ. ਐਸ.

Ad Position 21
No active advertisement
ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਕਪੂਰਥਲਾ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲਡ਼ੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਜਸਵਿੰਦਰ ਸਿੰਘ ਲੱਖਣ ਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕ੍ਰਿਸਚਨ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ’ਤੇ ਜਸਵਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕੇ ਵਿਚ ਸਮਰਪਣ ਦੀ ਭਾਵਨਾ ਨਾਲ ਕੰਮ ਕਰਦਿਆਂ ਕ੍ਰਿਸਚੀਅਨ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋਡ਼ਨ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਮਜ਼ਬੂਤ ਕਰਕੇ ਪਾਰਟੀ ਉਮੀਦ ਵਾਰ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕ੍ਰਿਸਚੀਅਨ ਭਾਈਚਾਰੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੈ ਬਬਲਾ, ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਜਸਵਿੰਦਰ ਸਿੰਘ ਲੱਖਣ ਕਲਾਂ ਦੀ ਕ੍ਰਿਸਚੀਅਨ ਵਿੰਗ ਦੇ ਹਲਕਾ ਪ੍ਰਧਾਨ ਵਜੋਂ ਨਿਯੁਕਤੀ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਕਪੂਰਥਲਾ ਤੋਂ ਉਮੀਦਵਾਰ ਬਣਾਏ ਜਾਣ ਦਾ ਸਵਾਗਤ ਅਗਲੀ ਖ਼ਬਰ ਸਾਬਕਾ ਵਿਧਾਇਕ ਚੀਮਾ ਨੇ ਸਾਥੀਆਂ ਸਮੇਤ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Ad Position 24