12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਾਬਾ ਦੀਪ ਸਿੰਘ ਤੇ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮ 15 ਨੂੰ

ਸੁਲਤਾਨਪੁਰ ਲੋਧੀ, 12 ਨਵੰਬਰ (ਥਿੰਦ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ’ਚ ਹੋਈ, ਜਿਸ ’ਚ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਮਰਪਿਤ ਸਮਾਗਮ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਦੀਪ ਸਿੰਘ ਅਤੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾਡ਼ਾ ਅਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-11-2026
ਸੁਲਤਾਨਪੁਰ ਲੋਧੀ, 12 ਨਵੰਬਰ (ਥਿੰਦ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ’ਚ ਹੋਈ, ਜਿਸ ’ਚ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਸਮਰਪਿਤ ਸਮਾਗਮ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਦੀਪ ਸਿੰਘ ਅਤੇ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾਡ਼ਾ ਅਤੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਨਾਇਆ ਜਾਵੇਗਾ। ਇਸ ਮੌਕੇ 13 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ 15 ਨਵੰਬਰ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਕੌਮ ਦੇ ਮਹਾਨ ਵਿਦਵਾਨ ਸ੍ਰੀ ਮਾਨ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਨਗੇ। ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਟੈਕਸੀ ਸਟੈਂਡ ਭੁਲੱਥ ਵਿਖੇ ਹੋਈ ਅਗਲੀ ਖ਼ਬਰ ਐਸ.ਡੀ.ਐਮ. ਭੁਲੱਥ ਵਲੋਂ ਛੱਠ ਪੂਜਾ ਦੇ ਸਥਾਨਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ
Ad Position 24