12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਏ.ਡੀ.ਸੀ. ਤੇ ਐਸ.ਡੀ.ਐਮ. ਵਲੋਂ ਛੱਠ ਪੂਜਾ ਸੰਬੰਧੀ ਸਥਾਨਾਂ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਫਗਵਾਡ਼ਾ ਹਲਕੇ ਦੇ ਅਰਬਨ ਅਸਟੇਟ ਅਤੇ ਗੋਬਿੰਦਪੁਰਾ ਵਿਖੇ ਸਥਿਤ ਨਿਰਧਾਰਿਤ ਛੱਠ ਪੂਜਾ ਸਥਾਨਾਂ ’ਤੇ ਸਫ਼ਾਈ ਮੁਹਿੰਮ ਚਲਾਈ ਗਈ, ਤਾਂ ਜੋ ਸ਼ਰਧਾਲੂਆਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਏ.

Ad Position 21
No active advertisement
ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਤੇ ਐਸ.ਡੀ.ਐਮ.। ਤਸਵੀਰ : ਚਾਨਾ 13-11-2026
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਫਗਵਾਡ਼ਾ ਹਲਕੇ ਦੇ ਅਰਬਨ ਅਸਟੇਟ ਅਤੇ ਗੋਬਿੰਦਪੁਰਾ ਵਿਖੇ ਸਥਿਤ ਨਿਰਧਾਰਿਤ ਛੱਠ ਪੂਜਾ ਸਥਾਨਾਂ ’ਤੇ ਸਫ਼ਾਈ ਮੁਹਿੰਮ ਚਲਾਈ ਗਈ, ਤਾਂ ਜੋ ਸ਼ਰਧਾਲੂਆਂ ਲਈ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਚੱਜਾ ਮਾਹੌਲ ਯਕੀਨੀ ਬਣਾਇਆ ਜਾ ਸਕੇ। ਏ.ਡੀ.ਸੀ. ਰਣਦੀਪ ਸਿੰਘ ਹੀਰ ਨੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਅਤੇ ਡੀ.ਐਸ.ਪੀ. ਪਲਵਿੰਦਰ ਸਿੰਘ ਦੇ ਨਾਲ ਦੋਵੇਂ ਸਥਾਨਾਂ ਦਾ ਦੌਰਾ ਕਰਕੇ ਚੱਲ ਰਹੇ ਸਫ਼ਾਈ ਕਾਰਜਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਨਿਗਮ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਉਨ੍ਹਾਂ ਵਲੋਂ ਛਠ ਪੂਜਾ ਦੇ ਪ੍ਰਬੰਧਕਾਂ ਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਧਾਰਮਿਕ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਵਲੋਂ ਦੋਵੇਂ ਸਥਾਨਾਂ ’ਤੇ ਟਰੈਫ਼ਿਕ ਸੁਰੱਖਿਆ ਸਮੇਤ ਵੱਖ-ਵੱਖ ਲੋਡ਼ੀਂਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਸ਼ਰਧਾਲੂਆਂ ਵੱਲੋਂ ਸੁਰੱਖਿਅਤ, ਸਾਫ਼-ਸੁਥਰੇ ਅਤੇ ਸੁਚੱਜੇ ਮਾਹੌਲ ਵਿਚ ਪੂਜਾ ਅਰਚਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਲੋਡ਼ੀਂਦੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੁਹਰਾਇਆ ਕਿ ਛੱਠ ਪੂਜਾ ਦੇ 15 ਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਤੋਂ ਪਹਿਲਾਂ ਸਫ਼ਾਈ ਤੇ ਹੋਰ ਸਾਰੀਆਂ ਲੋਡ਼ੀਂਦੀਆਂ ਨਾਗਰਿਕ ਸਹੂਲਤਾਂ ਸਮੇਤ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਦੁੱਗਣੀਆਂ ਕਰਨ ’ਤੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਪਿੰਡ ਭਗਵਾਨਪੁਰ ਵਿਖੇ ਛੇਵਾਂ ਮਹਾਨ ਗੁਰਮਤਿ ਸਮਾਗਮ ਕੱਲ੍ਹ
Ad Position 24