12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਹਿਕਾਰੀ ਸਭਾਵਾਂ ਦੇ ਕਰਜ਼ਿਆਂ ਦੀਆਂ ਸ਼ਰਤਾਂ ਦੁੱਗਣੀਆਂ ਕਰਨ ’ਤੇ ਸਰਕਾਰ ਨੂੰ ਘੇਰਿਆ

ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਭਾਕਿਯੂ (ਕਾਦੀਆਂ) ਬਲਾਕ ਨਡਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
No active advertisement
ਨਡਾਲਾ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ, ਨਾਲ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਅਤੇ ਹਾਜ਼ਰ ਹੋਰ ਕਿਸਾਨ। ਤਸਵੀਰ: ਰਘਬਿੰਦਰ ਸਿੰਘ 13-11-2026
ਨਡਾਲਾ, 12 ਨਵੰਬਰ (ਰਘਬਿੰਦਰ ਸਿੰਘ)-ਭਾਕਿਯੂ (ਕਾਦੀਆਂ) ਬਲਾਕ ਨਡਾਲਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਦੀ ਅਗਵਾਈ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ। ਇਸ ਮੌਕੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਆਪਰੇਟਿਵ ਸੁਸਾਇਟੀਆਂ ਦੇ ਹੱਦ ਕਰਜ਼ਿਆਂ ਸਬੰਧੀ ਸ਼ਰਤਾਂ ਸਖ਼ਤ ਕਰਕੇ ਕਿਸਾਨਾਂ ’ਤੇ ਵਾਧੂ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤਿੰਨ ਲੱਖ ਰੁਪਏ ਤੱਕ ਦਾ ਕਰਜ਼ਾ ਲੈਣ ਲਈ ਕਿਸਾਨ ਨੂੰ 15 ਹਜ਼ਾਰ ਰੁਪਏ ਹਿੱਸਾ ਪਾਉਣਾ ਪੈਂਦਾ ਸੀ, ਪਰ ਹੁਣ ਇਹ ਰਕਮ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ ਅਤੇ ਵਿਆਜ ਦਰਾਂ ਵਿਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਕਿਸਾਨ ਸਹਿਕਾਰੀ ਸਭਾਵਾਂ ਦੀ ਬਜਾਏ ਦੂਜੇ ਸਰਕਾਰੀ ਅਤੇ ਕਮਰਸ਼ੀਅਲ ਬੈਂਕਾਂ ਤੋਂ ਕਰਜ਼ੇ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਜ਼ਿਲ੍ਹੇ ਦੀਆਂ ਟੁੱਟੀਆਂ ਸਡ਼ਕਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਨਡਾਲਾ ਤੋਂ ਸੁਭਾਨਪੁਰ, ਨਡਾਲਾ ਤੋਂ ਭੁਲੱਥ ਅਤੇ ਬੇਗੋਵਾਲ ਸਮੇਤ ਕਈ ਸਡ਼ਕਾਂ ਦੀ ਹਾਲਤ ਬੇਹੱਦ ਖਸਤਾ ਹੈ। ਸਡ਼ਕਾਂ ’ਤੇ ਵੱਡੇ-ਵੱਡੇ ਟੋਏ ਪਏ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਸਡ਼ਕਾਂ ਦੀ ਮੁਰੰਮਤ ਅਤੇ ਨਵੇਂ ਸਿਰੇ ਤੋਂ ਉਸਾਰੀ ਕਰਵਾਈ ਜਾਵੇ। ਬਿਜਲੀ ਵਿਭਾਗ ਸਬੰਧੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਟੁੱਟੇ ਬਿਜਲੀ ਦੇ ਖੰਭੇ, ਢਿੱਲੀਆਂ ਅਤੇ ਪੁਰਾਣੀਆਂ ਤਾਰਾਂ, ਛੋਟੇ-ਵੱਡੇ ਟਰਾਂਸਫ਼ਾਰਮਰਾਂ ਦੀ ਮੁਰੰਮਤ ਅਤੇ ਰੱਖ-ਰਖਾਅ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਖੇਤ ਖ਼ਾਲੀ ਹਨ ਅਤੇ ਬਿਜਲੀ ਕਾਮਿਆਂ ਕੋਲ ਵੀ ਕੰਮ ਕਰਨ ਦਾ ਢੁਕਵਾਂ ਸਮਾਂ ਹੈ, ਇਸ ਲਈ ਪੂਰੇ ਪ੍ਰਬੰਧਾਂ ਦੀ ਮੈਨਟੀਨੈਂਸ ਕਰਵਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚਿੱਪ ਵਾਲੇ ਬਿਜਲੀ ਮੀਟਰਾਂ ਦੀ ਥਾਂ ਪਹਿਲਾਂ ਵਾਲੇ ਕਾਲੇ ਮੀਟਰ ਲਗਾਏ ਜਾਣ ਅਤੇ ਕਿਸਾਨ ਯੂਨੀਅਨ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵੇਗੀ। ਆਗੂਆਂ ਨੇ ਆਵਾਰਾ ਪਸ਼ੂਆਂ ਅਤੇ ਸੂਰਾਂ ਤੇ ਕੁੱਤਿਆਂ ਦੀ ਵਧ ਰਹੀ ਗਿਣਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਡ਼ਕਾਂ ’ਤੇ ਘੁੰਮ ਕੇ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਵੱਡੇ ਪੱਧਰ ’ਤੇ ਨੁਕਸਾਨ ਕਰਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਪਸ਼ੂਆਂ ਨੂੰ ਰੱਖਣ ਲਈ ਢੁਕਵੇਂ ਸ਼ੈੱਡ ਬਣਾਏ ਜਾਣ। ਇਸ ਤੋਂ ਇਲਾਵਾ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਮੁੰਡੇ-ਕੁਡ਼ੀਆਂ ਆਪਣੀਆਂ ਜਾਨਾਂ ਗੁਆ ਰਹੇ ਹਨ। ਨਸ਼ਿਆਂ ਦੀ ਲਤ ਕਾਰਨ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵੀ ਵਧ ਰਹੀਆਂ ਹਨ। ਉਨ੍ਹਾਂ ਪੁਲਿਸ ਦੀ ਗਸ਼ਤ ਵਧਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਗੁਲਜ਼ਾਰ ਸਿੰਘ ਇੰਸਪੈਕਟਰ ਖੱਸਣ, ਕੇਵਲ ਸਿੰਘ ਭੱਕੂਵਾਲ, ਅਮਰੀਕ ਸਿੰਘ ਘੱਗ, ਜੋਗਾ ਸਿੰਘ ਇਬਰਾਹੀਮਵਾਲ, ਤਰਸੇਮ ਸਿੰਘ, ਗੁਰਮੁਖ ਸਿੰਘ, ਪ੍ਰਦੀਪ ਘਈ ਭੁਲੱਥ, ਸੰਨੀ ਦੱਤਾ, ਬਲਬੀਰ ਸਿੰਘ ਹਬੀਬਵਾਲ, ਗੁਰਭਜਨ ਸਿੰਘ, ਗੁਰਜੀਤ ਸਿੰਘ, ਰੂਡ਼ ਸਿੰਘ, ਕਰਮ ਸਿੰਘ ਮਾਨਾ ਤਲਵੰਡੀ, ਮਨਜੀਤ ਸਿੰਘ ਮਕਸੂਦਪੁਰ, ਲਖਬੀਰ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਆਤਮਾ ਸਿੰਘ ਖੱਖ, ਸਤਪਾਲ ਸਿੰਘ ਲਿਟਾਂ, ਹਰਭਜਨ ਸਿੰਘ, ਹਰਬੰਸ ਸਿੰਘ, ਕੁਲਵੰਤ ਸਿੰਘ ਭੱਕੂਵਾਲ, ਨੰਬਰਦਾਰ ਚੰਗਾ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚ ਹੋਇਆ ਝਗਡ਼ਾ-ਚੱਲੀਆਂ ਗੋਲੀਆਂ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮ... ਅਗਲੀ ਖ਼ਬਰ ਏ.ਡੀ.ਸੀ. ਤੇ ਐਸ.ਡੀ.ਐਮ. ਵਲੋਂ ਛੱਠ ਪੂਜਾ ਸੰਬੰਧੀ ਸਥਾਨਾਂ ’ਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ
Ad Position 24