14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ਵਰਕਰ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ-ਖੋਜੇਵਾਲ, ਸੂਰੀ

ਕਪੂਰਥਲਾ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨੀਂ ਭਾਜਪਾ ਵਿਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ਾਮਲ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਦੇ ਸਨਮਾਨ ਵਿਚ ਪਾਰਟੀ ਦਫ਼ਤਰ ਵਿਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸੁਖਦੇਵ ਸਿੰਘ ਨਾਨਕਪੁਰ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਵਿਸ਼ਵਾਸ ਦਿਵਾਇਆ।

Ad Position 21
No active advertisement
ਅਜੀਤ ਡੈਸਕ 15-11-2026
ਕਪੂਰਥਲਾ, 14 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨੀਂ ਭਾਜਪਾ ਵਿਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸ਼ਾਮਲ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਦੇ ਸਨਮਾਨ ਵਿਚ ਪਾਰਟੀ ਦਫ਼ਤਰ ਵਿਚ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸੁਖਦੇਵ ਸਿੰਘ ਨਾਨਕਪੁਰ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਖੋਜੇਵਾਲ ਤੇ ਚੇਤਨ ਸੂਰੀ ਨੇ ਪਾਰਟੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਤੇ ਪੰਜਾਬੀ ਦੇ ਹਿਤ ਵਿਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਦੋਵਾਂ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਮੁਡ਼ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਪੰਜਾਬ ਵਿਚ ਭਾਜਪਾ ਦੀ ਸਰਕਾਰ ਲਿਆਉਣਾ ਸਮੇਂ ਦੀ ਲੋਡ਼ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਸਮਰਥਨ ਦੇ ਕੇ 2027 ਵਿਚ ਸਰਕਾਰ ਬਣਾਉਣ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਨਾਨਕਪੁਰ ਨੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਭਾਜਪਾ ਦੀ ਸਪਸ਼ਟ ਵਿਚਾਰਧਾਰਾ, ਪਾਰਦਰਸ਼ੀ ਨੀਤੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਇਕਸਾਰ ਮੌਕੇ ਦੇਣ ਦੀ ਪ੍ਰਕਿਰਿਆ ਨੇ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਪਾਰਟੀ ਆਗੂ ਨੇ ਕਿਹਾ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਮੰਚ ਨਹੀਂ ਸਗੋਂ ਇਕ ਅਜਿਹੀ ਸੋਚ ਹੈ, ਜੋ ਦੇਸ਼ ਹਿਤ ਅਤੇ ਵਿਕਾਸ ਨੂੰ ਪਹਿਲ ਦਿੰਦੀ ਹੈ। ਮੀਟਿੰਗ ਵਿਚ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਧਾ, ਸਰਬਜੀਤ ਸਿੰਘ ਦਿਉਲ, ਐਡਵੋਕੇਟ ਪਿਊਸ਼ ਮਨਚੰਦਾ, ਨਿਰਮਲ ਨਾਹਰ, ਮਹਿੰਦਰ ਸਿੰਘ ਬਲੇਰ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ ਤੇ ਪਾਰਟੀ ਦੇ ਹੋਰ ਕਈ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਪਹਿਲਾ ਮਹਾਨ ਨਗਰ ਕੀਰਤਨ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਪਿੰਡਾਂ ’ ਚ ਕਰਵਾਇਆ ਕਬੱਡੀ ਮੁਕਾਬਲਾ
Ad Position 24