14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਅਤੇ ਭਵਿੱਖ ਹਨ-ਚੇਅਰਮੈਨ ਬਲਵਿੰਦਰ ਸਿੰਘ ਚੀਮਾ

ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਬਾਲ ਦਿਵਸ ਬਡ਼ੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਅਤੇ ਰੌਣਕਾਂ ਨਾਲ ਭਰਿਆ ਰਿਹਾ।

Ad Position 21
No active advertisement
ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਮਨਾਏ ਗਏ ਬਾਲ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦੇ ਹੋਏ ਬੱਚੇ। ਤਸਵੀਰ: ਮਨਜੀਤ ਸਟੂਡੀਓ 15-11-2026
ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਬਾਲ ਦਿਵਸ ਬਡ਼ੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਖ਼ੁਸ਼ੀਆਂ ਅਤੇ ਰੌਣਕਾਂ ਨਾਲ ਭਰਿਆ ਰਿਹਾ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਰੰਗਾਰੰਗ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਅਤੇ ਭਵਿੱਖ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਜੀਵਨ ਵਿਚ ਮਿਹਨਤ, ਲਗਨ ਅਤੇ ਇਮਾਨਦਾਰੀ ਨੂੰ ਅਪਣਾਉਂਦਿਆਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਦੇ ਰਹਿਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵੀ ਬੱਚਿਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਚਪਨ ਜ਼ਿੰਦਗੀ ਦਾ ਸਭ ਤੋਂ ਸੁਨਹਿਰੀ ਦੌਰ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਨ-ਡਾ. ਸੇਖੋਂ, ਡਾ. ਅਰੋਡ਼ਾ ਆਨੰਦ ਪਬਲਿਕ... ਅਗਲੀ ਖ਼ਬਰ 35ਵਾਂ ਪਰਵਾਨਾ ਯਾਦਗਾਰੀ ਸੱਭਿਆਚਾਰਕ ਮੇਲਾ ਅੱਜ ਬੋਰਡ ਦੀਆਂ ਕਲਾਸਾਂ ਵਿਚੋਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆ...
Ad Position 24