14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਸਾਲਾਨਾ ਬਰਸੀ ਮਨਾਈ

ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਜੀ ਦੀ ਸਾਲਾਨਾ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਜੀ ਦੀ ਦੇਖ ਰੇਖ ਸ਼ਰਧਾ ਪੂਰਵਕ ਮਨਾਈ ਗਈ । ਤਿੰਨ ਦਿਨ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਲਡ਼ੀ ਅਰੰਭ ਕੀਤੀ ਗਈ ਉਪਰੰਤ ਰਾਤ ਵੇਲੇ ਧਾਰਮਿਕ ਦੀਵਾਨ ਸਜੇ।

Ad Position 21
No active advertisement
ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸਮਾਗਮ ਦੌਰਾਨ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਨਿਹਾਲ ਕਰਦੇ ਹੋਏ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲੇ। ਤਸਵੀਰ. ਵਾਲੀਆ 15-11-2026
ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਜੀ ਦੀ ਸਾਲਾਨਾ ਬਰਸੀ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਜੀ ਦੀ ਦੇਖ ਰੇਖ ਸ਼ਰਧਾ ਪੂਰਵਕ ਮਨਾਈ ਗਈ । ਤਿੰਨ ਦਿਨ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਲਡ਼ੀ ਅਰੰਭ ਕੀਤੀ ਗਈ ਉਪਰੰਤ ਰਾਤ ਵੇਲੇ ਧਾਰਮਿਕ ਦੀਵਾਨ ਸਜੇ। ਸਮਾਗਮ ਦੇ ਆਖ਼ਰੀ ਅਤੇ ਤੀਸਰੇ ਦਿਨ ਪਿਛਲੇ ਤਿੰਨ ਰੋਜ਼ਾ ਤੋ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ਵੇਲੇ ਪਾਏ ਗਏ ਉਪਰੰਤ ਖੱੁਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਉਨ੍ਹਾਂ ਨੇ ਸੰਤ ਬਾਬਾ ਜਵਾਲਾ ਸਿੰਘ ਜੀ ਦੀ ਜੀਵਨੀ ਤੇ ਚਾਨਣਾ ਪਾਇਆ । ਇਸ ਮੌਕੇ ਤੇ ਹੋਰ ਵੀ ਜਥਿਆਂ ਨੇ ਹਾਜ਼ਰੀ ਲਗਵਾ ਈ। ਅੰਤ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਆਏ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਪਹੁੰਚੇ ਹੋਏ ਸੰਤ ਮਹਾਂਪੁਰਖ ਅਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸੰਤ ਅਵਤਾਰ ਸਿੰਘ ਰੋਪਡ਼, ਗੁਰਦੀਪ ਸਿੰਘ ਖੇਡ਼ਾ, ਅਵਤਾਰ ਸਿੰਘ ਮੰਗੀ, ਦੀਦਾਰ ਸਿੰਘ ਪ੍ਰਧਾਨ, ਪਰਮਜੀਤ ਸਿੰਘ ਸੰਘਾ, ਜਥੇਦਾਰ ਹਰਜੀਤ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਕੁਲਦੀਪ ਸਿੰਘ ਕੈਂਥ, ਸਤਨਾਮ ਸਿੰਘ, ਗੁਰਸ਼ਿੰਦਰ ਸਿੰਘ ਰਿਹਾਣਾ ਜੱਟਾ, ਬੂਟਾ ਸਿੰਘ, ਬਲਿਹਾਰ ਸਿੰਘ, ਜੋਗਾ ਸਿੰਘ ਪ੍ਰਧਾਨ, ਗੁਰਮੁਖ ਸਿੰਘ ਜਗਜੀਤਪੁਰ, ਬਲਜੀਤ ਸਿੰਘ ਬੱਲੀ, ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਦਲਜੀਤ ਕੌਰ ਬਡਵਾਲ ਬਣੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਸਕੱਤਰ ਅਗਲੀ ਖ਼ਬਰ ਭਾਣੋਕੀ ਰੋਡ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ
Ad Position 24