14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਦਿਆਰਥਣਾਂ ਨੂੰ ਭਵਿੱਖ ਦੀ ਚਿੰਤਾ ਕਰਕੇ ਵਰਤਮਾਨ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ-ਡਾ. ਕਰਮਜੀਤ ਸਿੰਘ ਉਪ ਕੁਲਪਤੀ ਨੇ ਹਿੰਦੂ ਕੰਨਿਆ ਕਾਲਜ ਦੀਆਂ ਦੋ ਅਕਾਦਮਿਕ ਸੈਸ਼ਨਾਂ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ

ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਉਚੇਰੀ ਸਿੱਖਿਆ ਲਡ਼ਕੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਜ਼ਿੰਦਗੀ ਵਿਚ ਨਵੀਆਂ ਉਚਾਈਆਂ ’ਤੇ ਪਹੁੰਚਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ.

Ad Position 21
No active advertisement
ਐਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਿਖੇ ਕਰਵਾਏ ਸੈਮੀਨਾਰ ਦੇ ਦ੍ਰਿਸ਼। ਤਸਵੀਰਾਂ : ਮਨਜੀਤ ਸਟੂਡੀਓ 15-11-2026
ਕਪੂਰਥਲਾ, 14 ਨਵੰਬਰ (ਅਮਰਜੀਤ ਕੋਮਲ)-ਉਚੇਰੀ ਸਿੱਖਿਆ ਲਡ਼ਕੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਜ਼ਿੰਦਗੀ ਵਿਚ ਨਵੀਆਂ ਉਚਾਈਆਂ ’ਤੇ ਪਹੁੰਚਣ ਦਾ ਮੌਕਾ ਪ੍ਰਦਾਨ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਡਾ. ਕਰਮਜੀਤ ਸਿੰਘ, ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਹਿੰਦੂ ਕੰਨਿਆ ਕਾਲਜੀਏਟ ਸਕੂਲ ਵਿਚ ਵਿੱਦਿਅਕ ਸੈਸ਼ਨ 2023-24 ਤੇ 2024-25 ਵਿੱਦਿਅਕ ਸੈਸ਼ਨ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿਚ ਇਕ ਪਡ਼੍ਹੀ ਲਿਖੀ ਧੀ ਇਕ ਮਜ਼ਬੂਤ ਸਮਾਜ ਤੇ ਵਿਕਸਿਤ ਰਾਸ਼ਟਰ ਦੀ ਪਹਿਚਾਣ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੂੰ ਭਵਿੱਖ ਦੀ ਚਿੰਤਾ ਕਰਕੇ ਵਰਤਮਾਨ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ, ਸਗੋਂ ਹਰੇਕ ਪਲ ਸਾਕਾਰਾਤਮਿਕਤਾ ਤੇ ਉਤਸ਼ਾਹ ਨਾਲ ਜਿਊਣਾ ਚਾਹੀਦਾ ਹੈ। ਉਪ ਕੁਲਪਤੀ ਨੇ ਕਿਹਾ ਕਿ ਲਡ਼ਕੀਆਂ ਨੂੰ ਸਿੱਖਿਅਤ ਕਰਨਾ ਨਾ ਕੇਵਲ ਉਨ੍ਹਾਂ ਦਾ ਅਧਿਕਾਰ ਹੈ, ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਬਣਾਉਣ ਵਿਚ ਸੰਸਥਾ ਦਾ ਵੀ ਵਡਮੱੁਲਾ ਯੋਗਦਾਨ ਹੈ। ਉਪ ਕੁਲਪਤੀ ਨੇ ਵਿਦਿਆਰਥਣਾਂ ਨੂੰ ਦੇਸ਼ ਦੇ ਮਹਾਨ ਨੇਤਾਵਾਂ ਦੇ ਜੀਵਨ ਦਰਸ਼ਨ ਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਪਹਿਲਾਂ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ਅਗਰਵਾਲ ਉਪ ਚੇਅਰਮੈਨ ਅਰੀਹੰਤ ਅਗਰਵਾਲ, ਮੈਨੇਜਰ ਅਸ਼ਵਨੀ ਅਗਰਵਾਲ, ਸਹਾਇਕ ਸਕੱਤਰ ਆਦਰਸ਼ ਪਰਤੀ ਮੈਨੇਜਰ ਐਮ.ਆਰ. ਕਾਲੀਆ, ਪ੍ਰਿੰਸੀਪਲ ਡਾ. ਅਰਚਨਾ ਗਰਗ ਤੇ ਵਿਜ਼ਨ ਕਮੇਟੀ ਦੇ ਮੈਂਬਰ ਸਤੀਸ਼ ਸ਼ਰਮਾ ਨੇ ਉਪ ਕੁਲਪਤੀ, ਡਾ. ਕਰਮਜੀਤ ਸਿੰਘ ਤੇ ਵਿਸ਼ੇਸ਼ ਮਹਿਮਾਨ ਨਗਰ ਨਿਗਮ ਦੇ ਕਮਿਸ਼ਨਰ ਕਮਲਜੀਤ ਸਿੰਘ ਨੂੰ ਜੀ ਆਇਆ ਕਿਹਾ। ਸਮਾਗਮ ਦੀ ਸ਼ੁਰੂਆਤ ਵਿਦਿਆਲਿਆ ਦੇ ਗੀਤ ਨਾਲ ਹੋਈ ਤੇ ਬਾਅਦ ਵਿਚ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੇ ਗਿਆਨ ਦੀ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਤੇ ਬਾਅਦ ਵਿਚ ਕਾਲਜ ਦੀ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਕਾਲਜ ਦੀਆਂ ਵਿੱਦਿਅਕ, ਖੇਡਾਂ ਤੇ ਹੋਰ ਖੇਤਰਾਂ ਵਿਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਸਬੰਧੀ ਰਿਪੋਰਟ ਪੇਸ਼ ਕੀਤੀ। ਉਪ ਕੁਲਪਤੀ ਤੇ ਹੋਰ ਸ਼ਖ਼ਸੀਅਤਾਂ ਨੇ ਦੋਵਾਂ ਅਕਾਦਮਿਕ ਸੈਸ਼ਨਾਂ ਦੀਆਂ ਅੰਡਰ ਗੈ੍ਰਜੂਏਟ ਤੇ ਪੋਸਟ ਗ੍ਰੈਜੂਏਟ ਪ੍ਰੀਖਿਆਵਾਂ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਤੇ ਬਾਅਦ ਵਿਚ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਡਾ. ਕਰਮਜੀਤ ਸਿੰਘ ਤੇ ਕਮਲਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅਰੀਹੰਤ ਅਗਰਵਾਲ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਵਿਚ ਸ਼ਮੂਲੀਅਤ ਕਰਨ ਲਈ ਤਹਿਦਿਲੋਂ ਧੰਨਵਾਦ ਕੀਤਾ। ਕਨਵੋਕੇਸ਼ਨ ਦੌਰਾਨ ਡਾ. ਰਿੱਤੂ ਗੁਪਤਾ, ਡਾ. ਜਸਦੀਪ ਕੌਰ ਤੇ ਇੰਜ. ਇੰਦਰਜੀਤ ਕੌਰ ਬੱਲ ਨੇ ਸਾਂਝੇ ਤੌਰ ’ਤੇ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ। ਡਾ. ਕੁਲਵਿੰਦਰ ਕੌਰ ਨੇ ਸਹਿ ਪਾਠਕ੍ਰਮ, ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਗ੍ਰੈਜੂਏਟ ਨੂੰ ਦਿਕਸ਼ਾਂਤ ਸੰਕਲਪ ਦਿਵਾਇਆ ਤੇ ਸੰਸਥਾ ਦੀਆਂ ਸਹਿ ਪਾਠਕ੍ਰਮ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ। ਸਮਾਗਮ ਵਿਚ ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਖੇਡ ਅਤੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਕੌਂਸਲਰ ਧੰਜਲ ਦੇ ਪਿਤਾ ਗੁਰਦੀਪ ਸਿੰਘ ਨੂੰ ਸੈਂਕਡ਼ੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ
Ad Position 24