14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਖੇਡ ਅਤੇ ਬਾਲ ਦਿਵਸ ਮਨਾਇਆ

ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਖੇਡ ਦਿਵਸ ਅਤੇ ਬਾਲ ਦਿਵਸ ਬਡ਼ੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ.

Ad Position 21
No active advertisement
ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਮਨਾਏ ਗਏ ਖੇਡ ਅਤੇ ਬਾਲ ਦਿਵਸ ਦੇ ਦ੍ਰਿਸ਼। ਤਸਵੀਰਾਂ : ਮਨਜੀਤ ਸਟੂਡੀਓ 15-11-2026
ਭੁਲੱਥ, 14 ਨਵੰਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਖੇਡ ਦਿਵਸ ਅਤੇ ਬਾਲ ਦਿਵਸ ਬਡ਼ੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਸਤਵਿੰਦਰ ਕੌਰ, ਸੀਨੀਅਰ ਸਲਾਹਕਾਰ (ਗਾਇਨੀਕੋਲੋਜਿਸਟ), ਡੀ.ਐਨ.ਬੀ.ਈ., ਸਿਵਲ ਹਸਪਤਾਲ ਜਲੰਧਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵੱਲੋਂ ਰੂਹਾਨੀ ਸ਼ਬਦ ਗਾਇਣ ਨਾਲ ਕੀਤੀ ਗਈ। ਇਸ ਉਪਰੰਤ ਬਾਲ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਗਿਆ। ਵਿਦਿਆਰਥੀਆਂ ਨੇ ਖੇਡਾਂ ਦੌਰਾਨ ਇਮਾਨਦਾਰੀ, ਅਨੁਸ਼ਾਸਨ ਅਤੇ ਖੇਡ ਭਾਵਨਾ ਬਣਾਈ ਰੱਖਣ ਦੀ ਸਹੁੰ ਚੁੱਕੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਸੋਨੂੰ ਸ਼ਰਮਾ ਦੀ ਆਗਿਆ ਨਾਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਨ੍ਹਾਂ ਮੁਕਾਬਲਿਆਂ ਵਿਚ ਲਡ਼ਕੇ ਅਤੇ ਲਡ਼ਕੀਆਂ ਦੀਆਂ 100, 200 ਅਤੇ 400 ਮੀਟਰ ਦੌਡ਼ਾਂ ਤੋਂ ਇਲਾਵਾ ਛੋਟੇ ਬੱਚਿਆਂ ਲਈ ਤਿੰਨ ਲੱਤਾਂ ਵਾਲੀ ਦੌਡ਼ ਵੀ ਕਰਵਾਈ ਗਈ। ਇਸ ਤੋਂ ਇਲਾਵਾ ਉੱਚੀ ਛਾਲ, ਲੰਬੀ ਛਾਲ, ਡਿਸਕਸ ਥ੍ਰੋਅ ਅਤੇ ਜੈਵਲਿਨ ਥ੍ਰੋਅ ਵਰਗੇ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਪੂਰਾ ਕੈਂਪਸ ਤਾਡ਼ੀਆਂ ਨਾਲ ਗੂੰਜਦਾ ਰਿਹਾ। ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਡਾ. ਸਤਵਿੰਦਰ ਕੌਰ ਨੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਰਗਰਮ, ਅਨੁਸ਼ਾਸਿਤ ਅਤੇ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਸਮਾਗਮ ਵਿਚ ਸ਼ਾਮਲ ਹੋਏ ਮੁੱਖ ਮਹਿਮਾਨ ਅਤੇ ਹੋਰ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾਡ਼ ਨੇ ਜਤਾਈ ਖ਼ੁਸ਼ੀ ਅਗਲੀ ਖ਼ਬਰ ਵਿਦਿਆਰਥਣਾਂ ਨੂੰ ਭਵਿੱਖ ਦੀ ਚਿੰਤਾ ਕਰਕੇ ਵਰਤਮਾਨ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ-ਡਾ. ਕਰਮਜੀਤ ਸਿੰਘ ਉਪ ਕੁਲਪਤੀ ਨ...
Ad Position 24