ਐਨ . ਐਚ . ਐਮ . ਕਰਮਚਾਰੀਆਂ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਡਾ . ਅਨਿਲ ਗੋਇਲ ਨੂੰ ਦਿੱਤਾ ਮੰਗ ਪੱਤਰ
ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ. ਐਚ.
ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੰਗ ਪੱਤਰ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾਕਟਰ ਅਨਿਲ ਗੋਇਲ ਨੂੰ ਸੌਂਪਿਆ ਗਿਆ। ਡਾ. ਅਨਿਲ ਗੋਇਲ ਵੱਲੋਂ ਧਰਨੇ ’ਤੇ ਬੈਠੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਇਹਨਾਂ ਮੰਗਾਂ ਨੂੰ ਸਰਕਾਰ ਤੋਂ ਪੂਰਾ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਯੂਨੀਅਨ ਦੀ ਸਬ ਕਮੇਟੀ ਦੀ ਇਕ ਅਹਿਮ ਮੀਟਿੰਗ 17 ਨਵੰਬਰ ਨੂੰ ਰੱਖੀ ਗਈ ਹੈ, ਜਿਸ ਤੋਂ ਯੂਨੀਅਨ ਨੂੰ ਬਹੁਤ ਆਸ ਹੈ। ਇਸ ਮੌਕੇ ਯੂਨੀਅਨ ਆਗੂ ਡਾ. ਸੁਖਵਿੰਦਰ ਕੌਰ, ਡਾ. ਪ੍ਰਤਿਭਾ, ਡਾ. ਨਵਪ੍ਰੀਤ ਕੌਰ, ਸੀ .ਐੱਚ.ਓ. ਨਵਨੀਤ ਕੌਰ, ਕਿਰਨਜੀਤ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਕੰਚਨ ਬਾਲਾ, ਰਾਜੇਸ਼ ਪੂਰੀ, ਵਿਨੈ ਕੁਮਾਰ, ਰਾਜਵੰਤ ਕੌਰ ਤੇ ਹੋਰ ਹਾਜ਼ਰ ਸਨ।