ਪੰਜਾਬ ’ ਤੇ ਕਰਜ਼ੇ ਦਾ ਬੋਝ ਪਾ ਕੇ ‘ ਆਪ ’ ਸਰਕਾਰ ਵਿਕਾਸ ਦੇ ਦਾਅਵੇ ਕਰ ਰਹੀ ਹੈ - ਕਰਨ ਆਹਲੀ
ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ)-ਪੰਜਾਬ ’ਚ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ’ਤੇ ਲਗਾਤਾਰ ਵਧ ਰਹੇ ਕਰਜ਼ੇ ਨੂੰ ਲੈ ਕੇ ਸਰਕਾਰ ਦੀਆਂ ਆਰਥਿਕ ਨੀਤੀਆਂ ਤੇ ਸਵਾਲ ਉਠਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੀ ਬਜਾਏ ਉਸ ’ਤੇ ਕਰਜ਼ੇ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ।
ਸੁਲਤਾਨਪੁਰ ਲੋਧੀ, 15 ਨਵੰਬਰ (ਨਰੇਸ਼ ਹੈਪੀ)-ਪੰਜਾਬ ’ਚ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ’ਤੇ ਲਗਾਤਾਰ ਵਧ ਰਹੇ ਕਰਜ਼ੇ ਨੂੰ ਲੈ ਕੇ ਸਰਕਾਰ ਦੀਆਂ ਆਰਥਿਕ ਨੀਤੀਆਂ ਤੇ ਸਵਾਲ ਉਠਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੀ ਬਜਾਏ ਉਸ ’ਤੇ ਕਰਜ਼ੇ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਚਿੰਤਾਜਨਕ ਹੁੰਦੀ ਜਾ ਰਹੀ ਹੈ। ਸੂਬੇ ਦਾ ਕਰਜ਼ਾ ਲਗਭਗ 4.75 ਲੱਖ ਕਰੋਡ਼ ਰੁਪਏ ਤੱਕ ਵਧਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇੰਨੀ ਵੱਡੀ ਰਕਮ ਉਧਾਰ ਲੈਣ ਦੇ ਬਾਵਜੂਦ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਵਿਕਾਸ, ਰੁਜ਼ਗਾਰ ਦੇ ਮੌਕੇ ਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਖੇਤਰਾਂ ’ਚ ਉਮੀਦ ਅਨੁਸਾਰ ਨਤੀਜੇ ਕਿਉਂ ਨਹੀਂ ਦਿਖਾਈ ਦੇ ਰਹੇ ਹਨ। ਆਹਲੀ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ‘ਆਪ’ ਨੇ ਪੰਜਾਬ ਦੇ ਲੋਕਾਂ ਨਾਲ ਬਦਲਾਅ, ਬਿਹਤਰ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਆਰਥਿਕ ਖ਼ੁਸ਼ਹਾਲੀ ਦੇ ਵੱਡੇ ਦਾਅਵੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਿਰਫ਼ ਨਵੇਂ ਐਲਾਨ ਕਰਨ ਨਾਲ ਸੂਬੇ ਦੀ ਆਰਥਿਕ ਸਥਿਤੀ ਵਿਚ ਸੁਧਾਰ ਨਹੀਂ ਹੋਵੇਗਾ, ਇਸ ਦੀ ਬਜਾਏ ਸਰਕਾਰ ਨੂੰ ਖ਼ਰਚਿਆਂ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਅਤੇ ਵਿੱਤੀ ਪ੍ਰਬੰਧਨ ਵਿਚ ਸੁਧਾਰ ਕਰਨਾ ਚਾਹੀਦਾ ਹੈ। ਆਹਲੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜਨਤਾ ਸਰਕਾਰ ਤੋਂ ਉਸ ਦੇ ਕਾਰਜਕਾਲ ਦਾ ਹਿਸਾਬ ਮੰਗੇਗੀ।