15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਲਈ 26 ਵੀਂ ਮਹਾਨ ਪੈਦਲ ਯਾਤਰਾ ਸਜਾਈ

ਕਪੂਰਥਲਾ, 15 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸ਼ਮੇਸ਼ ਸੇਵਕ ਜਥਾ ਵਲੋਂ ਸ਼ਹਿਰ ਨਿਵਾਸੀ ਸੰਗਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 26ਵੀਂ ਮਹਾਨ ਪੈਦਲ ਯਾਤਰਾ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਗਈ। ਅੰਮ੍ਰਿਤ ਵੇਲੇ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਈ ਇਹ ਪੈਦਲ ਯਾਤਰਾ ਸ਼ੇਖੂਪੁਰ, ਬਰਿੰਦਪੁਰ, ਢੁੱਡੀਆਂਵਾਲ, ਆਰ.

Ad Position 21
No active advertisement
ਸ਼ੇਖੂਪੁਰ ਵਿਖੇ ਪੈਦਲ ਯਾਤਰਾ ਦੇ ਸਵਾਗਤ ਮੌਕੇ ਲੰਗਰ ਲਗਾਉਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਖਡ਼੍ਹੇ ਜਰਨੈਲ ਸਿੰਘ ਡੋਗਰਾਂਵਾਲ, ਰਸ਼ਪਾਲ ਸਿੰਘ, ਬੀਬੀ ਭਜਨ ਕੌਰ ਡੋਗਰਾਂਵਾਲ, ਪਰਮਿੰਦਰ ਸਿੰਘ ਹੈਪੀ, ਸੁਖਰਾਜ ਸਿੰਘ, ਮਨਪ੍ਰੀਤ ਸਿੰਘ ਮਨੀ ਤੇ ਹੋਰ। 16-11-2026
ਕਪੂਰਥਲਾ, 15 ਨਵੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸ਼ਮੇਸ਼ ਸੇਵਕ ਜਥਾ ਵਲੋਂ ਸ਼ਹਿਰ ਨਿਵਾਸੀ ਸੰਗਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 26ਵੀਂ ਮਹਾਨ ਪੈਦਲ ਯਾਤਰਾ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਗਈ। ਅੰਮ੍ਰਿਤ ਵੇਲੇ 4 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਈ ਇਹ ਪੈਦਲ ਯਾਤਰਾ ਸ਼ੇਖੂਪੁਰ, ਬਰਿੰਦਪੁਰ, ਢੁੱਡੀਆਂਵਾਲ, ਆਰ.ਸੀ.ਐਫ. ਪਾਜੀਆਂ, ਭਾਣੋਲੰਗਾ, ਡਡਵਿੰਡੀ, ਜੈਨਪੁਰ, ਫੌਜੀ ਕਲੋਨੀ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਈ। ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਈ ਇਸ ਪੈਦਲ ਯਾਤਰਾ ਦਾ ਰਸਤੇ ’ਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਿੱਘਾ ਸਵਾਗਤ ਕੀਤਾ। ਯਾਤਰਾ ਪ੍ਰਬੰਧਕ ਰਸ਼ਪਾਲ ਸਿੰਘ ਸਿਟੀ ਕੇਬਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਲਖਵਿੰਦਰ ਸਿੰਘ ਡੋਗਰਾਂਵਾਲਾ, ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਸੁਖਰਾਜ ਸਿੰਘ, ਸਵਰਨ ਸਿੰਘ ਆਦਿ ਨੇ ਰਸਤੇ ਵਿਚ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਯਾਤਰਾ ਵਿਚ ਸਹਿਯੋਗ ਦੇਣ ’ਤੇ ਲੰਗਰ ਆਦਿ ਲਗਾਉਣ ਲਈ ਵਿਸ਼ੇਸ਼ ਤੌਰ ’ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਜਸਵਿੰਦਰ ਸਿੰਘ ਬੱਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਦਵਿੰਦਰ ਸਿੰਘ ਦੇਵ, ਜਸਬੀਰ ਸਿੰਘ ਰਾਣਾ, ਗੁਰਵਿੰਦਰ ਸਿੰਘ, ਇੰਚਾਰਜ ਮੋਹਕਮ ਸਿੰਘ, ਪਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਲਖਵੀਰ ਸਿੰਘ ਸਾਹੀ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਸੀਨੀਅਰ ਆਪ ਆਗੂ ਪਰਵਿੰਦਰ ਸਿੰਘ ਢੋਟ, ਪ੍ਰਿਤਸਪਾਲ ਸਿੰਘ ਹੰਸਪਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ ਧਾਲੀਵਾਲ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਮਿੰਟੂ, ਰਾਜਦੀਪ ਸਿੰਘ, ਮਹਿੰਦਰ ਸਿੰਘ, ਬੋਹਡ਼ ਸਿੰਘ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਪ੍ਰੀਤਪਾਲ ਸਿੰਘ ਸੋਨੂੰ, ਸੁਖਜਿੰਦਰ ਸਿੰਘ ਬੱਬਰ, ਹਰਸਿਮਰਨ ਸਿੰਘ ਖੁਰਾਣਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਸਿਮਰਨਪ੍ਰੀਤ ਸਿੰਘ, ਗੁਰਚਰਨ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਸਵਰਨ ਸਿੰਘ, ਪਵਿੱਤਰ ਸਿੰਘ, ਰਣਜੀਤ ਸਿੰਘ, ਸਾਧੂ ਸਿੰਘ, ਹਰਦਿਆਲ ਸਿੰਘ ਝੀਤਾ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਸ਼ੇਖੂਪੁਰ, ਇੰਦਰਬੀਰ ਸਿੰਘ ਢੋਟ, ਹਰਦੇਵ ਸਿੰਘ ਢੋਟ, ਹਰਪਾਲ ਸਿੰਘ, ਸੇਵਾ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਤਜਿੰਦਰਪਾਲ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ ਜੈਨਪੁਰ, ਜਗਜੀਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਅਨੂਪ ਸਿੰਘ, ਹਰਦੀਪ ਸਿੰਘ, ਕੁਲਵਿੰਦਰ ਕੌਰ, ਕਮਲਜੀਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਦਵਿੰਦਰ ਕੌਰ ਸਾਹਨੀ, ਬਲਜਿੰਦਰ ਕੌਰ ਧੰਜਲ, ਮਨਜੀਤ ਕੌਰ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾ... ਅਗਲੀ ਖ਼ਬਰ ਪੰਜਾਬ ’ ਤੇ ਕਰਜ਼ੇ ਦਾ ਬੋਝ ਪਾ ਕੇ ‘ ਆਪ ’ ਸਰਕਾਰ ਵਿਕਾਸ ਦੇ ਦਾਅਵੇ ਕਰ ਰਹੀ ਹੈ - ਕਰਨ ਆਹਲੀ
Ad Position 24