15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਐਂਟੀ ਡਰੱਗ ਕਲੱਬ ਦੋਆਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ,15 ਨਵੰਬਰ (ਥਿੰਦ)-ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੱਬ ਦੇ ਵਲੰਟੀਅਰਜ਼ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 16-11-2026
ਸੁਲਤਾਨਪੁਰ ਲੋਧੀ,15 ਨਵੰਬਰ (ਥਿੰਦ)-ਐਂਟੀ ਡਰੱਗ ਕਲੱਬ ਦੋਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੱਬ ਦੇ ਵਲੰਟੀਅਰਜ਼ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸੈਮੀਨਾਰ ਦੌਰਾਨ ਅਨੀਤਾ ਧੀਰ, ਅਨੁਰਾਧਾ ਅਤੇ ਤਲਜੀਤ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਧ ਰਹੇ ਮਾਡ਼ੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ, ਜੋ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਸਾਥੀਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਅਤੇ ਪਡ਼੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ। ਸਕੂਲ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਨੇ ਐਂਟੀ ਡਰੱਗ ਕਲੱਬ ਦੋਆਬਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਸਮੇਂ ਦੀ ਮੁੱਖ ਲੋਡ਼ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਆਲ ਇੰਡੀਆ ਪੁੰਨਿਆ ਕੇਸਰੀ ਦੰਗਲ 24 ਨੂੰ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਦਿਖਾਉਣਗੇ ਜ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਲਈ 26 ਵੀਂ ਮਹਾਨ ਪੈਦਲ ਯਾਤਰਾ ਸਜਾਈ
Ad Position 24