15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਆਲ ਇੰਡੀਆ ਪੁੰਨਿਆ ਕੇਸਰੀ ਦੰਗਲ 24 ਨੂੰ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਦਿਖਾਉਣਗੇ ਜੌਹਰ-ਸ਼ਾਹ, ਪਿਆਰਾ ਸਿੰਘ

ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਕਪੂਰਥਲਾ ਰੈਸਲਿੰਗ ਐਸੋਸੀਏਸ਼ਨ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਤੀਸਰਾ ਪੁੰਨਿਆ ਕੇਸਰੀ ਕੁਸ਼ਤੀ ਦੰਗਲ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 10 ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ’ਚ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਆਪਣੇ ਜੌਹਰ ਦਿਖਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ.

Ad Position 21
No active advertisement
ਪ੍ਰਧਾਨ ਕੁਲਵੰਤ ਸਿੰਘ ਸ਼ਾਹ ਤੇ ਪਿਆਰਾ ਸਿੰਘ ਪਾਜੀਆਂ ਦੀ ਤਸਵੀਰ। 16-11-2026
ਸੁਲਤਾਨਪੁਰ ਲੋਧੀ, 15 ਨਵੰਬਰ (ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਕਪੂਰਥਲਾ ਰੈਸਲਿੰਗ ਐਸੋਸੀਏਸ਼ਨ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਤੀਸਰਾ ਪੁੰਨਿਆ ਕੇਸਰੀ ਕੁਸ਼ਤੀ ਦੰਗਲ 24 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 10 ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ’ਚ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਆਪਣੇ ਜੌਹਰ ਦਿਖਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ.ਐਸ.ਏ., ਸਾਬਕਾ ਡੀ.ਐਸ.ਪੀ. ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ ਤੇ ਮਲਕੀਤ ਕਾਂਜਲੀ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਉੱਪਰ ਆਲ ਇੰਡੀਆ ਲੈਵਲ ਦਾ ਕੁਸ਼ਤੀ ਦਾ ਮਹਾਂਕੁੰਭ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਅਰਜਨਾ ਐਵਾਰਡੀ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਕਰਨਗੇ। ਇਨਾਮਾਂ ਦੀ ਵੰਡ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਮਹਾਂਪੁਰਖ ਕਰਨਗੇ।ਇਸ ਦੰਗਲ ਵਿਚ ਸਾਰੀਆਂ ਕੁਸ਼ਤੀਆਂ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਮੈਟ ਉੱਪਰ ਪਾਰਦਰਸ਼ੀ ਢੰਗ ਨਾਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਕੁਸ਼ਤੀ ਦੇ ਇਸ ਮਹਾਂਦੰਗਲ ਲਈ ਧਰਮ ਸਿੰਘ ਮੈਰੀਪੁਰ ਯੂ.ਐਸ.ਏ., ਪਿੰਦਰਜੀਤ ਸਿੰਘ ਯੂ ਐਸ ਏ ਲੋਹੀਆਂ, ਰਸ਼ਪਾਲ ਸਿੰਘ ਥਿੰਦ ਯੂ ਐਸ ਏ ਲੋਹੀਆਂ,ਹਰਦੁਮਨ ਸਿੰਘ ਬਿੱਲਾ ਸੰਘੇਡ਼ਾ,ਜੇ ਪੀ ਸਿੰਘ ਯੂ ਐਸ ਏ,ਕੁਲਦੀਪ ਸਿੰਘ ਟੁਰਨਾ ਯੂ.ਕੇ, ਨੱਥਾ ਸਿੰਘ ਢਿੱਲੋਂ ਤਾਸ਼ਪੁਰ ਯੂ.ਐਸ.ਏ., ਹਰਨੇਕ ਸਿੰਘ ਨੇਕਾ ਮੈਰੀਪੁਰ ਯੂਕੇ, ਸਤਨਾਮ ਸਿੰਘ ਕਾਂਜਲੀ ਯੂ.ਐਸ.ਏ., ਬਲਬੀਰ ਸਿੰਘ ਡੇਰਾ ਨੰਦ ਸਿੰਘ, ਰਣਧੀਰ ਸਿੰਘ ਧੀਰਾ ਯੂ.ਐਸ.ਏ., ਦੇਵ ਸ਼ਿਕਾਰਪੁਰ, ਕਰਨੈਲ ਸਿੰਘ, ਮੋਹਨ ਸਿੰਘ ਦੁਰਗਾਪੁਰ, ਸੁਖਵੰਤ ਸਿੰਘ ਪੱਡਾ, ਰਛਪਾਲ ਸਿੰਘ ਜਰਮਨੀ, ਰਣਜੀਤ ਸਿੰਘ ਢੱਡਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉੱਘੇ ਪਹਿਲਵਾਨ ਮਲਕੀਤ ਕਾਂਜਲੀ, ਲੈਕਚਰਾਰ ਬਲਦੇਵ ਸਿੰਘ ਟੀਟਾ, ਬਲਕਾਰ ਸਿੰਘ ਹਰਨਾਮ ਪੁਰ ਨੇ ਦੱਸਿਆ ਕਿ ਪੁੰਨਿਆ ਕੇਸਰੀ ਦੇ ਜੇਤੂ ਨੂੰ ਇੱਕ ਲੱਖ ਗਿਆਰਾਂ ਹਜ਼ਾਰ, ਉਪ ਜੇਤੂ ਨੂੰ 75 ਹਜ਼ਾਰ ਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਨੂੰ 50 ਹਜ਼ਾਰ ਦਿੱਤੇ ਜਾਣਗੇ। ਕੁਡ਼ੀਆਂ ਦੇ ਵਰਗ ਵਿਚ ਵਿਚ ਵੀ ਆਕਰਸ਼ਕ ਇਨਾਮ ਦਿੱਤੇ ਜਾਣਗੇ। ਦਰਸ਼ਕਾਂ ਲਈ ਲੱਕੀ ਡਰਾਅ ਕੱਢੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਮੌਕੇ ਪਾਵਨ ਨਗਰੀ ’ ਚ ਸੰਗਤਾਂ ਨੇ ਲਾਏ ਵੱਖ - ਵੱਖ ਥਾਵਾਂ ’ ਤੇ ਲੰਗਰ ਨਗਰ ਕੀਰਤਨ ਵਾਲੀਆਂ ਸੰਗਤਾਂ ਦਾ ਕੀਤਾ... ਅਗਲੀ ਖ਼ਬਰ ਐਂਟੀ ਡਰੱਗ ਕਲੱਬ ਦੋਆਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾ...
Ad Position 24