15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

ਕਪੂਰਥਲਾ, 15 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਏ. ਐਸ.

Ad Position 21
No active advertisement
ਅਜੀਤ ਡੈਸਕ 16-11-2026
ਕਪੂਰਥਲਾ, 15 ਨਵੰਬਰ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਮੇਜਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੰਦੀਪ ਸਿੰਘ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਸ਼ਾਲ ਵਾਸੀ ਕਿਲਾ ਮੁਹੱਲਾ ਵਾਸੀ ਕਿਲਾ ਮੁਹੱਲਾ ਹਾਲ ਵਾਸੀ ਸੰਤਪੁਰਾ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ। ਜਿਸ ’ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜੇ ਵਿਚੋਂ ਦੋ ਬੋਰਿਆਂ ਵਿਚ ਪਾਏ ਹੋਏ 6 ਹਜ਼ਾਰ ਪਾਬੰਦੀਸ਼ੁਦਾ ਪ੍ਰ੍ਰੈਗਾਬਾਲੀਨ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਮੇਂ - ਸਮੇਂ ਬਣੀਆਂ ਸਰਕਾਰਾਂ ਨੇ ਗ਼ਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ - ਸ਼ੀਤਲ ਅਗਲੀ ਖ਼ਬਰ ਪ੍ਰਵਾਸੀ ਔਰਤਾਂ ਵਲੋਂ ਭੁਲੱਥ ਵੇਈਂ ਘਾਟ ’ ਤੇ ਛੱਠ ਪੂਜਾ ਦੌਰਾਨ ਡੁੱਬਦੇ ਸੂਰਜ ਨੂੰ ਦਿੱਤੇ ਅਰਗ
Ad Position 24