15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭੁਲੱਥ ਦੇ ਮੇਨ ਬਾਜ਼ਾਰ ’ ਚੋਂ ਦਿਨ - ਦਿਹਾਡ਼ੇ ਮੋਟਰਸਾਈਕਲ ਚੋਰੀ

ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਮੇਨ ਬਾਜ਼ਾਰ ’ਚ ਦਿਨ-ਦਿਹਾਡ਼ੇ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਬਾਗਡ਼ੀਆਂ ਦੇ ਰਹਿਣ ਵਾਲੇ ਜੋਗਾ ਸਿੰਘ ਦਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 16-11-2026
ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਮੇਨ ਬਾਜ਼ਾਰ ’ਚ ਦਿਨ-ਦਿਹਾਡ਼ੇ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਬਾਗਡ਼ੀਆਂ ਦੇ ਰਹਿਣ ਵਾਲੇ ਜੋਗਾ ਸਿੰਘ ਦਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਮੇਨ ਬਾਜ਼ਾਰ ’ਚ ਖਡ਼੍ਹਾ ਕੀਤਾ ਗਿਆ ਸੀ, ਪਰ ਜਦੋਂ ਜੋਗਾ ਸਿੰਘ ਵਾਪਸ ਆਏ ਤਾਂ ਮੋਟਰਸਾਈਕਲ ਉੱਥੋਂ ਗ਼ਾਇਬ ਸੀ। ਆਲੇ-ਦੁਆਲੇ ਕਾਫ਼ੀ ਭਾਲ ਕਰਨ ਦੇ ਬਾਵਜੂਦ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਭੁਲੱਥ ਦੇ ਮੇਨ ਬਾਜ਼ਾਰ ’ਚ ਪਹਿਲਾਂ ਵੀ ਦਿਨ-ਦਿਹਾਡ਼ੇ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਬਾਜ਼ਾਰ ਵਰਗੇ ਭੀਡ਼-ਭਡ਼ੱਕੇ ਵਾਲੇ ਇਲਾਕੇ ’ਚ ਅਜਿਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਪਛਾਣ ਕਰਕੇ ਚੋਰੀ ਹੋਏ ਮੋਟਰਸਾਈਕਲ ਨੂੰ ਬਰਾਮਦ ਕੀਤਾ ਜਾਵੇ, ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਵਲੋਂ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਟਿਕਟ ਮਿਲਣ ’ ਤੇ ਵਰਕਰਾਂ ’ ਚ ਉਤਸ਼ਾਹ ਅਗਲੀ ਖ਼ਬਰ ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ
Ad Position 24