ਬਾਕਸ ਕ੍ਰਿਕਟ ਗਰਾਊਂਡ ਦਾ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵਲੋਂ ਦੌਰਾ
ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਗਰਾਊਂਡ ’ਚ ਤਿਆਰ ਕੀਤੇ ਜਾ ਰਹੇ ਬਾਕਸ ਕ੍ਰਿਕਟ ਗਰਾਊਂਡ ਦਾ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਗਰਾਊਂਡ ਦੀ ਚੱਲ ਰਹੀ ਉਸਾਰੀ ਤੇ ਤਿਆਰੀ ਦੇ ਕੰਮ ਦਾ ਜਾਇਜ਼ਾ ਲਿਆ ਤੇ ਕੰਮ ਦੀ ਗੁਣਵੱਤਾ ’ਤੇ ਤਸੱਲੀ ਪ੍ਰਗਟਾਈ।
ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਗਰਾਊਂਡ ’ਚ ਤਿਆਰ ਕੀਤੇ ਜਾ ਰਹੇ ਬਾਕਸ ਕ੍ਰਿਕਟ ਗਰਾਊਂਡ ਦਾ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਗਰਾਊਂਡ ਦੀ ਚੱਲ ਰਹੀ ਉਸਾਰੀ ਤੇ ਤਿਆਰੀ ਦੇ ਕੰਮ ਦਾ ਜਾਇਜ਼ਾ ਲਿਆ ਤੇ ਕੰਮ ਦੀ ਗੁਣਵੱਤਾ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਬਾਕਸ ਕ੍ਰਿਕਟ ਸਟੇਡੀਅਮ ਦੀ ਤਿਆਰੀ ’ਚ ਵਧੀਆ ਮੈਟੀਰੀਅਲ ਤੇ ਮਿਆਰੀ ਸਮਾਨ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਜੋ ਖਿਡਾਰੀਆਂ ਨੂੰ ਖੇਡਣ ਲਈ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਬਾਕਸ ਕ੍ਰਿਕਟ ਗਰਾਊਂਡ ਦਾ ਉਦਘਾਟਨ ਕਿਸੇ ਰਸਮੀ ਸਮਾਗਮ ਜਾਂ ਰਿਬਨ ਕੱਟ ਕੇ ਨਹੀਂ, ਸਗੋਂ ਕ੍ਰਿਕਟ ਖੇਡ ਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ, ਖੇਡ ਮੈਦਾਨਾਂ ਨੂੰ ਅਪਗ੍ਰੇਡ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋਡ਼ਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਰਸ਼ਪਾਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਵਪਾਰ ਮੰਡਲ ਦੇ ਚੇਅਰਮੈਨ ਲਕਸ਼ ਚੌਧਰੀ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਸੁਖਦੇਵ ਸਿੰਘ, ਇੰਦਰਜੀਤ ਸਿੰਘ, ਖੇਡ ਪ੍ਰਮੋਟਰ ਰਾਹੁਲ ਮਿਗਲਾਨੀ, ਐਡਵੋਕੇਟ ਦੀਪਕ ਦਿਨੇਸ਼ ਮੌਂਗਾ, ਅਰਸ਼ ਕਪੂਰ, ਪੁਸ਼ਕਰ ਭਾਟੀਆ, ਸੰਨੀ ਬੱਤਰਾ, ਨਵੀ ਬੱਬਰ, ਨਿਸ਼ਾਂਤ ਮਿਗਲਾਨੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।