17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਰਕਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ-ਆਦਿਲ ਅਹਿਮਦ ਖਾਨ

ਕਪੂਰਥਲਾ, 16 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਵਰਕਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਦਿਲ ਅਹਿਮਦ ਖਾਨ ਸੂਬਾਈ ਅਬਜ਼ਰਵਰ ਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਆਨੰਦ ਕਾਲਜ ਵਿਖੇ ਜੈਪਾਲ ਆਰਗੇਨਾਈਜ਼ੇਸ਼ਨ ਵਲੋਂ ਕਰਵਾਏ ਸੈਮੀਨਾਰ ਦੌਰਾਨ ਨਸ਼ਾ ਵਿਰੋਧੀ ਦਸਤਾਵੇਜ਼ੀ ਫ਼ਿਲਮ ਦੇਖਦੇ ਹੋਏ ਕਾਲਜ ਦੇ ਵਿਦਿਆਰਥੀ। ਅਜੀਤ ਤਸਵੀਰ 17-11-2026
ਕਪੂਰਥਲਾ, 16 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਵਰਕਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਦੇ ਏਜੰਡੇ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਦਿਲ ਅਹਿਮਦ ਖਾਨ ਸੂਬਾਈ ਅਬਜ਼ਰਵਰ ਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਕੇ ਵਿਰੋਧੀ ਪਾਰਟੀ ਦੀਆਂ ਨੀਤੀਆਂ ਦਾ ਡਟ ਕੇ ਸਾਹਮਣਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਵਿਨਾਸ਼ ਵੱਲ ਧੱਕਿਆ ਹੈ ਤੇ ਵਿਕਾਸ ਦੇ ਨਾਂਅ ’ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਆਦਿਲ ਅਹਿਮਦ ਖਾਨ ਨੇ ਕਿਹਾ ਕਿ 2022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਵਿਚ ਵਿਸ਼ਵਾਸ ਜਿਤਾ ਕੇ ਸੂਬੇ ਵਿਚ ਆਪ ਦੀ ਸਰਕਾਰ ਬਣਾਈ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦਾ ਸਾਢੇ 4 ਵਜੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਤੇ ਸਰਕਾਰ ਨੇ ਹਰ ਖੇਤਰ ਵਿਚ ਵਰਨਣਯੋਗ ਵਿਕਾਸ ਕਰਵਾਇਆ ਹੈ ਤੇ ਰਾਜ ਦੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ। ਇਸ ਤੋਂ ਪਹਿਲਾਂ ਆਦਿਲ ਅਹਿਮਦ ਖਾਨ ਦੇ ਕਪੂਰਥਲਾ ਪੁੱਜਣ ’ਤੇ ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕੇ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜ਼ਿਲ੍ਹਾ ਵਿਰਾਸਤੀ ਸੰਗਠਨ ਦੇ ਪ੍ਰਧਾਨ ਪਰਮਿੰਦਰ ਸਿੰਘ ਢੋਟ, ‘ਆਪ’ ਦੇ ਆਗੂ ਕੰਵਰ ਇਕਬਾਲ ਸਿੰਘ, ਹੇਨੰਤ ਕੁਮਾਰ, ਇੰਦਰਜੀਤ ਸਿੰਘ ਜੁਗਨੂੰ, ਐਡਵੋਕੇਟ ਹਰਪ੍ਰੀਤ ਕਪੂਰ, ਸਮੀਰ ਸ਼ਰਮਾ, ਕਰਨ ਮਹਾਜਨ, ਦੀਪਿਕਾ ਸ਼ੀਤਲ, ਵਰੁਣ ਬਾਂਗਡ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਗਵਾਡ਼ਾ ’ਚ ‘ਆਪ’ ਦੀ ਜਿੱਤ ਲਈ ਸਾਰੇ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨ : ਡਾ. ਚੱਬੇਵਾਲ ਅਗਲੀ ਖ਼ਬਰ ਬਦਲਦੇ ਮੌਸਮ ਦੌਰਾਨ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ-ਐਸ ਐਮ ਓ ਭੁਲੱਥ
Ad Position 24