16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 16 ਨਵੰਬਰ (ਸੰਘਾ)-ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਵੱਲੋਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਤੇ ਸਮੂਹ ਸੰਤ-ਮਹਾਂਪੁਰਸ਼ਾਂ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲੇਰਖਾਨਪੁਰ ਤੋਂ ਅੱਜ ਸਵੇਰੇ ਕਰੀਬ 8:00 ਵਜੇ ਖ਼ਾਲਸਾਈ ਜਾਹੋਜਲਾਲ ’ਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ, ਜਿਸ ਦਾ ਰਸਤੇ ’ਚ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਗਰਮਜੋਸ਼ੀ ਦੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਲੋਂ ਹਾਜ਼ਰ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 17-11-2026
ਕਾਲਾ ਸੰਘਿਆਂ, 16 ਨਵੰਬਰ (ਸੰਘਾ)-ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਵੱਲੋਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਤੇ ਸਮੂਹ ਸੰਤ-ਮਹਾਂਪੁਰਸ਼ਾਂ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲੇਰਖਾਨਪੁਰ ਤੋਂ ਅੱਜ ਸਵੇਰੇ ਕਰੀਬ 8:00 ਵਜੇ ਖ਼ਾਲਸਾਈ ਜਾਹੋਜਲਾਲ ’ਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਤਿਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ, ਜਿਸ ਦਾ ਰਸਤੇ ’ਚ ਦਰਜਨਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਗਰਮਜੋਸ਼ੀ ਦੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਲੋਂ ਹਾਜ਼ਰ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ ਗਈ। ਉਪਰੰਤ ਇਹ ਨਗਰ ਕੀਰਤਨ ਗੁਰੂ ਘਰ ਤੋਂ ਜੈਕਾਰਿਆਂ ਦੀਆਂ ਗੂੰਜਾਂ ਤੇ ਫੁੱਲਾਂ ਦੀ ਵਰਖਾ ਦੇ ਵਿਚ ਰਵਾਨਾ ਹੋਇਆ, ਜਿਸ ਦੌਰਾਨ ਬੈਂਡ ਵਾਜੇ ਦੀਆਂ ਸੰਗੀਤਕ ਧੁਨਾਂ ਸੰਤ ਬਾਬਾ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕਰਕੇ ਮਾਹੌਲ ਨੂੰ ਖੁਸ਼ਗੁਵਾਰ ਬਣਾਇਆ ਜਾ ਰਿਹਾ ਸੀ ਤੇ ਸੰਤ ਬਲਵੀਰ ਸਿੰਘ ਸੀਚੇਵਾਲ ਤੇ ਹੋਰ ਸੰਤ ਮਹਾਂਪੁਰਸ਼ਾਂ ਵੱਲੋਂ ਕੀਰਤਨ ਕਰਦਿਆਂ ਪੂਰੇ ਰਸਤੇ ਦੇ ਵਿਚ ਗੁਰੂ ਨਾਨਕ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। । ਇਸ ਮੌਕੇ ’ਤੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਬਾਬਾ ਗੁਰਮੇਜ ਸਿੰਘ ਮੁੱਖ ਸੇਵਾਦਾਰ ਸੈਦਰਾਣਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਿੱਲੀ ਬਡ਼ੈਚ, ਬਾਬਾ ਅਮਰੀਕ ਸਿੰਘ ਖੁਖਰੈਣ ਮੁੱਖ ਸੇਵਾਦਾਰ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ, ਬਾਬਾ ਮਹਾਤਮਾ ਮੁਨੀ ਮੁੱਖ ਸੇਵਾਦਾਰ ਡੇਰਾ ਬਾਬਾ ਚਰਨ ਦਾਸ ਉਦਾਸੀਨ ਖੈਡ਼ਾ ਬੇਟ, ਬਾਬਾ ਬਲਦੇਵ ਕ੍ਰਿਸ਼ਨ ਸਿੰਘ ਗਿੱਲਾਂ ਵਾਲੇ, ਬਾਬਾ ਸੁਰਜੀਤ ਸਿੰਘ ਸ਼ੰਟੀ, ਬਾਬਾ ਹੀਰਾ ਸਿੰਘ, ਬਾਬਾ ਸੁੱਖਾ ਸਿੰਘ ਲੰਗਰਾਂ ਵਾਲੇ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸੂਬੇਦਾਰ ਮੇਜਰ ਲਛਮਣ ਸਿੰਘ ਬਲੇਰ, ਸੁਖਵਿੰਦਰ ਸਿੰਘ ਸਰਪੰਚ ਬਲੇਰਖਾਨਪੁਰ, ਅਮਰਜੀਤ ਸਿੰਘ ਨਿੱਝਰ, ਇੰਦਰਜੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗੋਪੀ, ਅੰਮ੍ਰਿਤਪਾਲ ਸਿੰਘ ਸੀਚੇਵਾਲ, ਮਨਜੀਤ ਸਿੰਘ ਗੋਨਾਚੱਕ, ਮਾਸਟਰ ਸੁਖਜਿੰਦਰ ਸਿੰਘ ਗੋਲਡੀ, ਜਸਵੀਰ ਸਿੰਘ ਟੌਹਰ, ਦਇਆ ਸਿੰਘ ਸੀਚੇਵਾਲ ਸਮੇਤ ਕਈ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀਆਂ ਵਲੋਂ ਭੁਲੱਥ ਵੇਈਂ ਘਾਟ ’ਤੇ ਛੱਠ ਪੂਜਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ
Ad Position 24