16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ’ਚ ਲਾਉਣ ਲਈ ਖੇਡਾਂ ਇਕ ਪ੍ਰਭਾਵਸ਼ਾਲੀ ਸਾਧਨ-ਕੁਲਵਿੰਦਰ ਸਿੰਘ

ਕਪੂਰਥਲਾ, 9 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੇਡ ਵਿਭਾਗ ਵਲੋਂ ਬੀਤੇ ਦਿਨ ਨਸ਼ਿਆਂ ਦੇ ਹੋਟ ਸਪੋਟ ਵਜੋਂ ਜਾਣੇ ਜਾਂਦੇ ਪਿੰਡ ਹਮੀਰਾ ਦੇ ਸਰਕਾਰੀ ਹਾਈ ਸਕੂਲ ਵਿਚ ਲਡ਼ਕੀਆਂ ਨੂੰ ਕਰਾਟੇ ਦੀ ਵਿਸ਼ੇਸ਼ ਸਿਖਲਾਈ ਦੇਣ ਤੋਂ ਇਲਾਵਾ ਲਡ਼ਕਿਆਂ ਦਾ ਵਾਲੀਬਾਲ ਮੈਚ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਖੇਡ ਵਿਭਾਗ ਦੇ ਕੋਚਾਂ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਵੈ ਰੱਖਿਆ ਦੇ ਹੁਨਰ ਸਿਖਾਉਣ ਲਈ ਕਰਾਟੇ ਦੀ ਮੁੱਢਲੀ ਦਿਖਾਈ ਦਿੱਤੀ ਗਈ ਤੇ ਉਨ੍ਹਾਂ ਨੂੰ ਕਰਾਟੇ ਦੀਆਂ ਵੱਖ-ਵੱਖ ਤਕਨੀਕਾਂ ਤੇ ਉਨ੍ਹਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਹੋਣ ਦੇ ਨਾਲ ਨਾਲ ਉਹ ਆਪਣੀ ਸੁਰੱਖਿਆ ਖ਼ੁਦ ਕਰ ਸਕਣ।

Ad Position 21
No active advertisement
ਖੇਡ ਵਿਭਾਗ ਕਪੂਰਥਲਾ ਦੇ ਕਰਾਟੇ ਕੋਚ ਸਰਕਾਰੀ ਹਾਈ ਸਕੂਲ ਹਮੀਰਾ ’ਚ ਵਿਦਿਆਰਥਣਾਂ ਨੂੰ ਕਰਾਟੇ ਦੀ ਸਿਖਲਾਈ ਦਿੰਦੇ ਹੋਏ। ਅਜੀਤ ਤਸਵੀਰ 17-11-2026
ਕਪੂਰਥਲਾ, 9 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੇਡ ਵਿਭਾਗ ਵਲੋਂ ਬੀਤੇ ਦਿਨ ਨਸ਼ਿਆਂ ਦੇ ਹੋਟ ਸਪੋਟ ਵਜੋਂ ਜਾਣੇ ਜਾਂਦੇ ਪਿੰਡ ਹਮੀਰਾ ਦੇ ਸਰਕਾਰੀ ਹਾਈ ਸਕੂਲ ਵਿਚ ਲਡ਼ਕੀਆਂ ਨੂੰ ਕਰਾਟੇ ਦੀ ਵਿਸ਼ੇਸ਼ ਸਿਖਲਾਈ ਦੇਣ ਤੋਂ ਇਲਾਵਾ ਲਡ਼ਕਿਆਂ ਦਾ ਵਾਲੀਬਾਲ ਮੈਚ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਖੇਡ ਵਿਭਾਗ ਦੇ ਕੋਚਾਂ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਵੈ ਰੱਖਿਆ ਦੇ ਹੁਨਰ ਸਿਖਾਉਣ ਲਈ ਕਰਾਟੇ ਦੀ ਮੁੱਢਲੀ ਦਿਖਾਈ ਦਿੱਤੀ ਗਈ ਤੇ ਉਨ੍ਹਾਂ ਨੂੰ ਕਰਾਟੇ ਦੀਆਂ ਵੱਖ-ਵੱਖ ਤਕਨੀਕਾਂ ਤੇ ਉਨ੍ਹਾਂ ਦੀ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਉਨ੍ਹਾਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਹੋਣ ਦੇ ਨਾਲ ਨਾਲ ਉਹ ਆਪਣੀ ਸੁਰੱਖਿਆ ਖ਼ੁਦ ਕਰ ਸਕਣ। ਕੁਲਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਾਉਣ ਲਈ ਖੇਡਾਂ ਇਕ ਪ੍ਰਭਾਵਸ਼ਾਲੀ ਸਾਧਨ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਸਾਲਾਨਾ ਖੇਡ ਸਮਾਗਮ ਅਗਲੀ ਖ਼ਬਰ ਭਾਜਪਾ ਦੇ ਮੰਡਲ 2 ਦੇ ਪ੍ਰਧਾਨ ਯਾਦਵਿੰਦਰ ਪਾਸੀ ਵਲੋਂ ਮੰਡਲ ਦੇ ਜਥੇਬੰਦਕ ਢਾਂਚੇ ਦਾ ਐਲਾਨ
Ad Position 24