ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ-ਨਗਰ ਕੀਰਤਨ ਅੱਜ
ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਸ. ਡੀ.
ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਅਧੂਰੇ ਪਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸੰਤ ਸੀਚੇਵਾਲ ਨੇ ਸ਼ਹਿਰ ਦੀਆਂ ਸਡ਼ਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਲਗਾਉਣ, ਸੀਸੀਟੀਵੀ ਕੈਮਰੇ, ਸੰਗਤਾਂ ਦੀ ਰਿਹਾਇਸ਼, ਪੁਲਾਂ ਦੀ ਮੁਰੰਮਤ ਤੇ ਕੂਡ਼ੇ ਦੇ ਸੁਚੱਜੇ ਪ੍ਰਬੰਧ ਵਰਗੇ ਅਹਿਮ ਮੁੱਦੇ ਐੱਸ.ਡੀ.ਐੱਮ. ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟਾਈ ਕਿ ਹਰ ਸਾਲ ਉਹੀ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਦੇ ਹੱਲ ਲਈ ਵਾਰ-ਵਾਰ ਜ਼ੋਰ ਦੇਣਾ ਪੈਂਦਾ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਅਵਤਾਰ ਗਊਸ਼ਾਲਾ ਮੰਡ ਫੱਤੇਵਾਲ ਤੋਂ ਦੂਸਰਾ ਨਗਰ ਕੀਰਤਨ 18 ਅਕਤੂਬਰ ਨੂੰ ਚੱਲ ਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪੁੱਜੇਗਾ। ਇਸ ਮੌਕੇ ਐੱਸ.ਡੀ.ਐੱਮ. ਸ਼ੁਭੀ ਆਂਗਰਾ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਿਕਾਸ ਕਾਰਜ 20 ਨਵੰਬਰ ਤੱਕ ਮੁਕੰਮਲ ਕਰਵਾ ਦਿੱਤੇ ਜਾਣਗੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।