ਛੱਠ ਪੂਜਾ ਮੌਕੇ ‘ਆਪ’ ਦੇ ਹਲਕਾ ਇੰਚਾਰਜ ਨੇ ਵੱਖ-ਵੱਖ ਸਮਾਗਮਾਂ ’ਚ ਸ਼ਮੂਲੀਅਤ ਕਰਕੇ ਮਾਤਾ ਛਠੀ ਤੋਂ ਆਸ਼ੀਰਵਾਦ ਲਿਆ
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਛੱਠ ਪੂਜਾ ਮੌਕੇ ਸ਼ਹਿਰ ’ਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿ ਚ ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਤੇ ਪਾਰਟੀ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੇ ਮਾਤਾ ਛਠੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਛੱਠ ਪੂਜਾ ਮੌਕੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੱਤੀ।
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਛੱਠ ਪੂਜਾ ਮੌਕੇ ਸ਼ਹਿਰ ’ਚ ਕਰਵਾਏ ਗਏ ਵੱਖ-ਵੱਖ ਸਮਾਗਮਾਂ ਵਿ ਚ ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਤੇ ਪਾਰਟੀ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੇ ਮਾਤਾ ਛਠੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਛੱਠ ਪੂਜਾ ਮੌਕੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਦਵਿੰਦਰਪਾਲ ਸਿੰਘ ਹੰਸਪਾਲ ਨੇ ਕਿਹਾ ਕਿ ਛੱਠ ਪੂਜਾ ਕੇਵਲ ਇਕ ਧਾਰਮਿਕ ਤਿਉਹਾਰ ਨਹੀਂ, ਸਗੋਂ ਕੁਦਰਤ, ਸਭਿਆਚਾਰ, ਆਸਥਾ ਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੈ ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਸਾਬਕਾ ਚੇਅਰਮੈਨ ਜਗਜੀਤ ਸਿੰਘ ਬਿੱਟੂ, ਸਾਬਕਾ ਮੇਅਰ ਨਰਿੰਦਰ ਮਨਸੂ, ਐਸ.ਸੀ. ਵਿੰਗ ਦੇ ਹਲਕਾ ਇੰਚਾਰਜ ਵਿਕਾਸ ਸਿੱਧੀ, ਸਾਬਕਾ ਕੌਂਸਲਰ ਕਰਨ ਮਹਾਜਨ, ਸਾਬਕਾ ਡਿਪਟੀ ਮੇਅਰ ਸਮੀਰ ਸ਼ਰਮਾ, ਚੇਅਰਮੈਨ ਸੁਰਿੰਦਰ ਸਿੰਘ ਛਿੰਦਾ, ਟਰੱਸਟੀ ਮਨਸੂ ਸਿੰਘ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ‘ਆਪ’ ਦੇ ਸੀਨੀਅਰ ਆਗੂ ਅਨਿਲ ਨਾਹਰ, ਟਰੇਡ ਵਿੰਗ ਦੇ ਜ਼ਿਲ੍ਹਾ ਸਕੱਤਰ ਰੋਕੀ ਗਗਨੇਜਾ, ਗੋਪੀ ਨਿਹੰਗ, ਕਨਵ ਪਾਸੀ, ਅਗਮ ਹੰਸਪਾਲ, ਸੋਨੂੰ ਪੰਡਿਤ ਆਦਿ ਹਾਜ਼ਰ ਸਨ।