ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਨੌਜਵਾਨਾਂ ਨੂੰ ਜਿੰਮ ਦਾ ਸਾਮਾਨ ਭੇਟ
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਿੰਡ ਮੁੱਦੋਵਾਲ ਦੇ ਨੌਜਵਾਨਾਂ ਨੂੰ ਜਿੰਮ ਦਾ ਸਮਾਨ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਲਈ ਕਸਰਤ ਕਰਨ ਤੇ ਖੇਡਾਂ ਦੇ ਖੇਤਰ ’ਚ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਪਿੰਡ ਮੁੱਦੋਵਾਲ ਦੇ ਨੌਜਵਾਨਾਂ ਨੂੰ ਜਿੰਮ ਦਾ ਸਮਾਨ ਭੇਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਲਈ ਕਸਰਤ ਕਰਨ ਤੇ ਖੇਡਾਂ ਦੇ ਖੇਤਰ ’ਚ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਜਗਜੀਤ ਸਿੰਘ ਔਜਲਾ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਤੇ ਸਰੀਰਕ ਤੰਦਰੁਸਤੀ ਨਾਲ ਜੋਡ਼ ਨ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਸਰਪੰਚ ਜਗਜੀਤ ਸਿੰਘ ਔਜਲਾ, ਮੈਂਬਰ ਪੰਚਾਇਤ ਤਰਸੇਮ ਪਾਲ ਸ਼ਰਮਾ, ਸਪੋਰਟਸ ਕਲੱਬ ਮੁੱਦੋਵਾਲ ਦੇ ਪ੍ਰਧਾਨ ਰਵਿੰਦਰ ਕੁਮਾਰ ਰਵੀ, ਐਡਵੋਕੇਟ ਕੀਰਤਪਾਲ ਸਿੰਘ ਔਜਲਾ ਆਦਿ ਹਾਜ਼ਰ ਸਨ।