ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣਗੇ-ਮੰਡਕੁੱਲਾ
ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਹਨ, ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਓਬੀਸੀ ਦੇ ਹਲਕਾ ਭੁਲੱਥ ਤੋਂ ਕੋਆਰਡੀਨੇਟਰ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬੇਗੋਵਾਲ, 17 ਨਵੰਬਰ (ਸੁਖਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਹਨ, ਇਸ ਕਰਕੇ ਪੰਜਾਬ ਦੇ ਲੋਕ ਇਸ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣ ਲਈ ਤਿਆਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਆਪ ਆਗੂ ਤੇ ਓਬੀਸੀ ਦੇ ਹਲਕਾ ਭੁਲੱਥ ਤੋਂ ਕੋਆਰਡੀਨੇਟਰ ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਕਿਹਾ ਕਿ ਹਲਕਾ ਭੁਲੱਥ ’ਚ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਹਾਈਕਮਾਨ ਵਲੋਂ ਜੋ ਟਿਕਟ ਦੇ ਕੇ ਨਿਵਾਜਿਆ ਗਿਆ ਹੈ, ਉਸ ਨਾਲ ਜਿੱਥੇ ਹਲਕਾ ਭੁਲੱਥ ਦੇ ਵਰਕਰਾਂ ’ਚ ਖ਼ੁਸ਼ੀ ਪਾਈ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ’ਚ ਜੇਕਰ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਹਲਕੇ ’ਚ ਇਸ ਵਾਰ ਇਤਿਹਾਸਿਕ ਵਿਕਾਸ ਹੋਇਆ ਹੈ। ਹਰ ਪਿੰਡ ਹਰ ਸ਼ਹਿਰ ’ਚ ਸਰਕਾਰ ਵਲੋਂ ਵਿਕਾਸ ਜ਼ੋਰਾਂ ’ਤੇ ਕਰਵਾਏ ਜਾ ਰਹੇ ਹਨ। ਮਾਸਟਰ ਬਲਕਾਰ ਸਿੰਘ ਮੰਡਕੁੱਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਸਰਕਾਰ ਵਲੋਂ ਹਲਕਾ ਭੁਲੱਥ ਦੇ ਸਰਬਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟ ਦਿੱਤੇ ਜਾ ਰਹੇ ਹਨ।