18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਭਜੋਤ ਕੌਰ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵਲੋਂ ਪ੍ਰਭਜੋਤ ਕੌਰ ਦਾ ਸਨਮਾਨ

ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.

Ad Position 21
No active advertisement
ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੀ 11ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪ੍ਰਭਜੋਤ ਕੌਰ ਨੇ ਸ਼ੁੱਧ ਗੁਰਬਾਣੀ ਉਚਾਰਣ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬਡ਼ਾ ਜਲੰਧਰ ’ਚ ਕਰਵਾਇਆ ਗਿਆ। ਜਿਸ ਵਿਚ ਪ੍ਰਭਜੋਤ ਕੌਰ ਨੇ ਆਪਣੀ ਸ਼ੁੱਧ ਉਚਾਰਨ ਸ਼ੈਲੀ, ਸਪੱਸ਼ਟਤਾ, ਸ਼ਰਧਾ ਤੇ ਗੁਰਬਾਣੀ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਲਿਆ। ਪ੍ਰਬੰਧਕਾਂ ਵਲੋਂ ਪ੍ਰਭਜੋਤ ਕੌਰ ਨੂੰ ਟਰਾਫ਼ੀ, ਸਰਟੀਫਿਕੇਟ ਤੇ 1100 ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਪ੍ਰਭਜੋਤ ਕੌਰ ਦੀ ਇਸ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆ ਨੂੰ ਆਪਣੀ ਵਿਰਾਸਤ ਤੇ ਗੁਰਬਾਣੀ ਨਾਲ ਜੋਡ਼ਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥਣ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਲਈ 19 ਤੋਂ ਲੈ ਕੇ 21 ਨਵੰਬਰ ਤੱਕ ਜ਼ਿਲ੍ਹਾ ਖ਼ਜਾਨਾ ਦਫ਼ਤਰ ’ਚ ਲੱਗੇਗਾ ਪੈਨਸ਼ਨ ਮੇਲਾ ਅਗਲੀ ਖ਼ਬਰ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਹੱਕ ’ਚ ਫ਼ਤਵਾ ਦੇਣਗੇ-ਮੰਡਕੁੱਲਾ
Ad Position 24