18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੈਨਸ਼ਨਰਾਂ ਲਈ 19 ਤੋਂ ਲੈ ਕੇ 21 ਨਵੰਬਰ ਤੱਕ ਜ਼ਿਲ੍ਹਾ ਖ਼ਜਾਨਾ ਦਫ਼ਤਰ ’ਚ ਲੱਗੇਗਾ ਪੈਨਸ਼ਨ ਮੇਲਾ

ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਖਜਾਨਾ ਅਫ਼ਸਰ ਕਪੂਰਥਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖਜਾਨਾ ਦਫ਼ਤਰ ਕਪੂਰਥਲਾ ’ਚ 19 ਨਵੰਬਰ ਤੋਂ 21 ਨਵੰਬਰ ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਡਿਜੀਟਲ ਲਾਈਫ਼ ਸਰਟੀਫਿਕੇਟ (ਜੀਵਨ ਪ੍ਰਮਾਣ ਅਤੇ ਈ ਕੇ.

Ad Position 21
No active advertisement
ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਖਜਾਨਾ ਅਫ਼ਸਰ ਕਪੂਰਥਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਖਜਾਨਾ ਦਫ਼ਤਰ ਕਪੂਰਥਲਾ ’ਚ 19 ਨਵੰਬਰ ਤੋਂ 21 ਨਵੰਬਰ ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪੈਨਸ਼ਨਰਾਂ ਨੇ ਡਿਜੀਟਲ ਲਾਈਫ਼ ਸਰਟੀਫਿਕੇਟ (ਜੀਵਨ ਪ੍ਰਮਾਣ ਅਤੇ ਈ ਕੇ.ਵਾਈ.ਸੀ) ਅਜੇ ਤੱਕ ਨਹੀਂ ਕਰਵਾਈ, ਉਹ ਪੈਨਸ਼ਨ ਮੇਲੇ ’ਚ ਸ਼ਾਮਲ ਹੋ ਕੇ ਡਿਜੀਟਲ ਲਾਈਫ਼ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣ। ਜ਼ਿਲ੍ਹਾ ਖਜਾਨਾ ਅਫ਼ਸਰ ਨੇ ਦੱਸਿਆ ਕਿ ਆਪਣੀ ਪੈਨਸ਼ਨ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਸਰਟੀਫਿਕੇਟ ਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਪੈਨਸ਼ਨਰ ਆਪਣਾ ਆਧਾਰ ਕਾਰਡ, ਬੈਂਕ ਪਾਸ ਬੁੱਕ ਤੇ ਪੀ.ਪੀ.ਓ. ਦੀ ਕਾਪੀ ਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਨੰਬਰ ਨਾਲ ਲੈ ਕੇ ਮੇਲੇ ਵਿਚ ਸ਼ਾਮਲ ਹੋਣ।
Ad Position 22
No active advertisement
ਪਿਛਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਕਰਵਾਈ ਸਮਰਥਾ ਵਿਕਾਸ ਵਰਕਸ਼ਾਪ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਭਜੋਤ ਕੌਰ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ ਸਕੂਲ...
Ad Position 24