ਫਗਵਾਡ਼ਾ ਸ਼ੂਗਰ ਮਿੱਲ ਸੀਲ ਕਰਕੇ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸੰਕਟ ’ਚ ਪਾਇਆ : ਧਾਲੀਵਾਲ
ਫਗਵਾਡ਼ਾ, 17 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ੂਗਰ ਮਿੱਲ ਨੂੰ ਪੰਜਾਬ ਸਰਕਾਰ ਵਲੋਂ ਸੀਲ ਕੀਤੇ ਜਾਣ ਦੀ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਤਿੱਖੀ ਆਲੋਚਨਾ ਕੀਤੀ ਹੈ ਤੇ ਕਿਹਾ ਕਿ ਸ਼ੂਗਰ ਮਿੱਲ ਨੂੰ ਤੁਰੰਤ ਖੋਲ੍ਹਿਆ ਜਾਵੇ ਤੇ ਕਿਸਾਨਾਂ ਦੀ ਸਬਸਿਡੀ ਦੀ ਬਕਾਇਆ ਰਾਸ਼ੀ ਕਰੀਬ 18. 75 ਕਰੋਡ਼ ਰੁਪਏ ਤੁਰੰਤ ਜਾਰੀ ਕੀਤੀ ਜਾਵੇ।
ਫਗਵਾਡ਼ਾ, 17 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ੂਗਰ ਮਿੱਲ ਨੂੰ ਪੰਜਾਬ ਸਰਕਾਰ ਵਲੋਂ ਸੀਲ ਕੀਤੇ ਜਾਣ ਦੀ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਤਿੱਖੀ ਆਲੋਚਨਾ ਕੀਤੀ ਹੈ ਤੇ ਕਿਹਾ ਕਿ ਸ਼ੂਗਰ ਮਿੱਲ ਨੂੰ ਤੁਰੰਤ ਖੋਲ੍ਹਿਆ ਜਾਵੇ ਤੇ ਕਿਸਾਨਾਂ ਦੀ ਸਬਸਿਡੀ ਦੀ ਬਕਾਇਆ ਰਾਸ਼ੀ ਕਰੀਬ 18.75 ਕਰੋਡ਼ ਰੁਪਏ ਤੁਰੰਤ ਜਾਰੀ ਕੀਤੀ ਜਾਵੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਗੰਨੇ ਦੀ ਪਿਡ਼ਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਅਜਿਹੇ ਸਮੇਂ ਫਗਵਾਡ਼ਾ ਸ਼ੂਗਰ ਮਿੱਲ ਨੂੰ ਸੀਲ ਕਰ ਦੇਣਾ ਸਰਕਾਰ ਦੀ ਕਿਸਾਨਾਂ ਪ੍ਰਤੀ ਗੰਭੀਰ ਬੇਰੁਖ਼ੀ ਨੂੰ ਦਰਸਾਉਂਦਾ ਹੈ। ਸਰਕਾਰ ਨੇ ਮਿੱਲ ਬੰਦ ਕਰਨ ਤੋਂ ਪਹਿਲਾਂ ਇਹ ਸੋਚਣ ਦੀ ਵੀ ਲੋਡ਼ ਨਹੀਂ ਸਮਝੀ ਕਿ ਇਲਾਕੇ ਦੇ ਕਿਸਾਨ ਆਪਣਾ ਗੰਨਾ ਕਿੱਥੇ ਲੈ ਕੇ ਜਾਣਗੇ ਤੇ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਤੇ ਪਿਡ਼ਾਈ ਦਾ ਪ੍ਰਬੰਧ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ’ਚ ਮਿੱਲ ਬੰਦ ਹੋਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਸਰਕਾਰ ਨੂੰ ਮਿੱਲ ਸੀਲ ਕਰਨ ਵਰਗਾ ਕਦਮ ਚੁੱਕਣ ਤੋਂ ਪਹਿਲਾਂ ਕਿਸਾਨਾਂ ਦੇ ਹਿਤਾਂ ਤੇ ਉਨ੍ਹਾਂ ਦੀ ਫ਼ਸਲ ਦੇ ਪ੍ਰਬੰਧ ਬਾਰੇ ਠੋਸ ਯੋਜਨਾ ਬਣਾਉਣੀ ਚਾਹੀਦੀ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਗੰਨੇ ਦਾ ਸੀਜ਼ਨ ਸ਼ੁਰੂ ਹੋਣ ’ਤੇ ਮਿੱਲ ਨਹੀਂ ਚੱਲਦੀ ਤਾਂ ਕਿਸਾਨ ਆਪਣੀ ਪੈਦਾਵਾਰ ਕਿੱਥੇ ਲੈ ਕੇ ਜਾਣਗੇ? ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਸਬਸਿਡੀ ਦਾ ਬਕਾਇਆ ਪਹਿਲ ਦੇ ਆਧਾਰ ‘ਤੇ ਤੁਰੰਤ ਜਾਰੀ ਕਰੇ ਤੇ ਮਿੱਲ ਨੂੰ ਤੁਰੰਤ ਖੋਲ੍ਹਿਆ ਜਾਵੇ।