17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਲਪਾਈਨ ਸਕੂਲ ਵਿਖੇ ਅਲਪਾਈਨ ਉਲੰਪਿਆਡ ਦੇ ਤਗਮਾ ਜੇਤੂ ਵਿਦਿਆਰਥੀਆਂ ਦਾ ਸਨਮਾਨ

ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)- ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਇਸ ਮਹੀਨੇ ਕਰਵਾਏ ਗਏ ਅਲਪਾਈਨ ਉਲੰਪਿਆਡ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਉਲੰਪਿਆਡ ’ਚ ਵਿਦਿਆਰਥੀਆਂ ਨੇ ਗਣਿਤ, ਵਿਗਿਆਨ ਅਤੇ ਅੰਗਰੇਜ਼ੀ ਵਰਗੇ ਵਿਸ਼ਿਆਂ ’ਚ ਆਪਣੀ ਬੌਧਿਕ ਯੋਗਤਾ, ਮਿਹਨਤ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਐਲਪਾਈਨ ਸਕੂਲ ਭੁਲੱਥ ਵਿਖੇ ਅਲਪਾਈਨ ਉਲੰਪਿਆਡ ਦੇ ਤਗਮਾ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦਾ ਹੋਇਆ ਸਕੂਲ ਸਟਾਫ਼। ਤਸਵੀਰ : ਮਨਜੀਤ ਸਟੂਡੀਓ 18-11-2026
ਭੁਲੱਥ, 17 ਨਵੰਬਰ (ਮਨਜੀਤ ਸਿੰਘ ਰਤਨ)- ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਇਸ ਮਹੀਨੇ ਕਰਵਾਏ ਗਏ ਅਲਪਾਈਨ ਉਲੰਪਿਆਡ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਉਲੰਪਿਆਡ ’ਚ ਵਿਦਿਆਰਥੀਆਂ ਨੇ ਗਣਿਤ, ਵਿਗਿਆਨ ਅਤੇ ਅੰਗਰੇਜ਼ੀ ਵਰਗੇ ਵਿਸ਼ਿਆਂ ’ਚ ਆਪਣੀ ਬੌਧਿਕ ਯੋਗਤਾ, ਮਿਹਨਤ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਮੈਡਲ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਨਵੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪਡ਼੍ਹਾਈ ਦੇ ਨਾਲ-ਨਾਲ ਹਰ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਸਕੂਲ ਦੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨਵਨਿਯੁਕਤ ਐਸ.ਡੀ.ਐਮ. ਚਾਰਜ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਭੁੱਲਾਰਾਈ ਵਿਖੇ ਨਗਰ ਕੀਰਤਨ 22 ਨੂੰ
Ad Position 24