17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਵਨਿਯੁਕਤ ਐਸ.ਡੀ.ਐਮ. ਚਾਰਜ ਸੰਭਾਲਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)- ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਨਵ-ਨਿਯੁਕਤ ਐਸ. ਡੀ.

Ad Position 21
No active advertisement
ਅਜੀਤ ਡੈਸਕ 18-11-2026
ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)- ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੀ ਨਵ-ਨਿਯੁਕਤ ਐਸ.ਡੀ.ਐਮ. ਸ਼ੁਭੀ ਆਂਗਰਾ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਅਤੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਵੱਲੋਂ ਨਵ-ਨਿਯੁਕਤ ਐਸ.ਡੀ.ਐਮ. ਸ੍ਰੀਮਤੀ ਸ਼ੁਭੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਤਹਿਸੀਲਦਾਰ ਸ੍ਰੀ ਭੀਸ਼ਮ ਪਾਂਡੇ ਵੀ ਮੌਜੂਦ ਸਨ। ਉਪਰੰਤ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ. ਸ਼ੁਭੀ ਆਗਰਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਸੁਚੱਜੇ ਪ੍ਰਬੰਧਾਂ ਲਈ ਪ੍ਰਸ਼ਾਸਨ ਵੱਲੋਂ ਹਰ ਲੋਡ਼ੀਂਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਵਿਚ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼੍ਹਨ ਲਈ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਕੰਮ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਢਿਲਵਾਂ ਵਿਚ ਕਬੱਡੀ ਕੱਪ ਦਾ ਉਦਘਾਟਨ ਤਰਲੋਚਨ ਸਿੰਘ ਅੰਤਰਰਾਸ਼ਟਰੀ ਕਬੱਡੀ ਕੋਚ ਨੇ ਕੀਤਾ ਅਗਲੀ ਖ਼ਬਰ ਐਲਪਾਈਨ ਸਕੂਲ ਵਿਖੇ ਅਲਪਾਈਨ ਉਲੰਪਿਆਡ ਦੇ ਤਗਮਾ ਜੇਤੂ ਵਿਦਿਆਰਥੀਆਂ ਦਾ ਸਨਮਾਨ
Ad Position 24