17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਰ. ਸੀ. ਐਫ. ਦੀ ਹਾਕੀ ਖਿਡਾਰਨ ਲਾਲਰੇਮਸਿਆਮੀ ਦਾ ਰਾਸ਼ਟਰਪਤੀ ਵਲੋਂ ਵਕਾਰੀ ਅਰਜਨ ਪੁਰਸਕਾਰ ਨਾਲ ਸਨਮਾਨ

ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਮਹਿਲਾ ਹਾਕੀ ਟੀਮ ਵਿਚ ਫਾਰਵਰਡ ਵਜੋਂ ਦੇਸ਼ ਦੀ ਨੁਮਾਇੰਦਗੀ ਕਰਨ ਵਾਲੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਹਾਕੀ ਖਿਡਾਰਨ ਲਾਲਰੇਮਸਿਆਮੀ ਨੂੰ ਦੇਸ਼ ਦੀ ਰਾਸ਼ਟਰਪਤੀ ਵਲੋਂ ਵਕਾਰੀ ਅਰਜਨਾ ਪੁਰਸਕਾਰ 2025 ਨਾਲ ਸਨਮਾਨਿਤ ਕੀਤਾ। ਮਿਜ਼ੋਰਮ ਦੀ ਰਹਿਣ ਵਾਲੀ ਲਾਲਰੇਮਸਿਆਮੀ ਇਸ ਸਮੇਂ ਆਰ.

Ad Position 21
No active advertisement
ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਮਹਿਲਾ ਹਾਕੀ ਟੀਮ ਵਿਚ ਫਾਰਵਰਡ ਵਜੋਂ ਦੇਸ਼ ਦੀ ਨੁਮਾਇੰਦਗੀ ਕਰਨ ਵਾਲੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਹਾਕੀ ਖਿਡਾਰਨ ਲਾਲਰੇਮਸਿਆਮੀ ਨੂੰ ਦੇਸ਼ ਦੀ ਰਾਸ਼ਟਰਪਤੀ ਵਲੋਂ ਵਕਾਰੀ ਅਰਜਨਾ ਪੁਰਸਕਾਰ 2025 ਨਾਲ ਸਨਮਾਨਿਤ ਕੀਤਾ। ਮਿਜ਼ੋਰਮ ਦੀ ਰਹਿਣ ਵਾਲੀ ਲਾਲਰੇਮਸਿਆਮੀ ਇਸ ਸਮੇਂ ਆਰ. ਸੀ. ਐਫ. ਕਪੂਰਥਲਾ ਵਿਚ ਓ. ਐਸ. ਡੀ. ਵਜੋਂ ਸੇਵਾਵਾਂ ਨਿਭਾਅ ਰਹੀ ਹੈ ਤੇ ਉਨ੍ਹਾਂ ਸਾਲ 2017 ’ਚ ਅੰਤਰਰਾਸ਼ਟਰੀ ਹਾਕੀ ਖਿਡਾਰਨ ਵਜੋਂ ਸ਼ੁਰੂਆਤ ਕੀਤੀ ਤੇ ਉਹ ਹੁਣ ਤੱਕ 200 ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡ ਕੇ ਭਾਰਤੀ ਹਾਕੀ ਟੀਮ ਦੀ ਇਕ ਅਹਿਮ ਖਿਡਾਰਨ ਬਣ ਚੁੱਕੀ ਹੈ ਤੇ 2026 ਵਿਚ ਜਾਪਾਨ ਵਿਚ ਹੋਈਆਂ ਏਸ਼ੀਆਈ ਖੇਡਾਂ ਵਿਚ ਉਸ ਨੇ ਸੋਨ ਤਗਮਾ ਜਿੱਤਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ। ਆਰ. ਸੀ. ਐਫ. ਦੇ ਜਨਰਲ ਮੈਨੇਜਰ ਅਜੈ ਨੰਦਨ ਨੇ ਲਾਲਰੇਮਸਿਆਮੀ ਨੂੰ ਇਹ ਵਕਾਰੀ ਪੁਰਸਕਾਰ ਮਿਲਣ ’ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਸ਼ਾਨਦਾਰ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਆਰ. ਸੀ. ਐਫ. ਤੇ ਭਾਰਤੀ ਰੇਲਵੇ ਲਈ ਮਾਨ ਵਾਲੀ ਗੱਲ ਹੈ ਤੇ ਵਿਸ਼ੇਸ਼ ਕਰਕੇ ਉੱਤਰੀ ਪੂਰਬੀ ਖੇਤਰ ਦੇ ਨੌਜਵਾਨ ਖਿਡਾਰੀਆਂ ਦੀ ਪ੍ਰੇਰਨਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24