ਨਨਕਾਣਾ ਸਾਹਿਬ ਖ਼ਾਲਸਾ ਸਕੂਲ ’ਚ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਕਰਵਾਇਆ
ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)-ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਅੰਡਰ-17 ਲਡ਼ਕੇ ਅਤੇ ਲਡ਼ਕੀਆਂ ਦਾ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਬਡ਼ੇ ਉਤਸ਼ਾਹ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨਿਧੀ ਸੰਗੋਤਰਾ ਵੱਲੋਂ ਮੁੱਖ ਮਹਿਮਾਨ ਅਤੇ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰਾਂ ਪ੍ਰਧਾਨ ਇੰਜ.
ਸੁਲਤਾਨਪੁਰ ਲੋਧੀ, 17 ਨਵੰਬਰ (ਨਰੇਸ਼ ਹੈਪੀ)-ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਅੰਡਰ-17 ਲਡ਼ਕੇ ਅਤੇ ਲਡ਼ਕੀਆਂ ਦਾ ਅੰਤਰ-ਸਕੂਲ ਖੋ-ਖੋ ਟੂਰਨਾਮੈਂਟ ਬਡ਼ੇ ਉਤਸ਼ਾਹ ਨਾਲ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨਿਧੀ ਸੰਗੋਤਰਾ ਵੱਲੋਂ ਮੁੱਖ ਮਹਿਮਾਨ ਅਤੇ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰਾਂ ਪ੍ਰਧਾਨ ਇੰਜ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਖਿਡਾਰੀਆਂ ਨੂੰ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚਡ਼੍ਹ ਕੇ ਹਿੱਸਾ ਲੈਣ ਅਤੇ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।ਟੂਰਨਾਮੈਂਟ ਦੌਰਾਨ ਬਹੁਤ ਹੀ ਦਿਲਚਸਪ ਅਤੇ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਅੰਡਰ-17 ਲਡ਼ਕੀਆਂ ਦੇ ਮੁਕਾਬਲੇ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਆਰ ਸੀ ਐੱਫ ਦੀ ਟੀਮ ਜੇਤੂ ਰਹੀ। ਅੰਡਰ-17 ਲਡ਼ਕਿਆਂ ਦੇ ਮੁਕਾਬਲੇ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਸੁਲਤਾਨਪੁਰ ਲੋਧੀ ਦੀ ਟੀਮ ਜੇਤੂ ਰਹੀ। ਸਮਾਗਮ ਦੌਰਾਨ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਅਨਮੋਲ ਸਿੰਘ, ਅਰਮਨਦੀਪ ਸਿੰਘ ਅਤੇ ਸੁਖਦੀਪ ਸਿੰਘ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਆਤਮ-ਵਿਸ਼ਵਾਸ ਅਤੇ ਉਤਸ਼ਾਹ ਨਾਲ ਨਿਭਾਈ। ਇਸ ਮੌਕੇ ਮੈਡਮ ਪਰਵੀਨ ਕੁਮਾਰੀ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮੋਨਿਕਾ, ਮਨਦੀਪ, ਸਮਰਜੀਤ, ਬਲਜੀਤ ਕੌਰ, ਕੋਮਲਪ੍ਰੀਤ, ਪਵਨਪ੍ਰੀਤ, ਲਤਾ, ਸਤਵਿੰਦਰ ਕੌਰ, ਸੋਨੂੰ ਸੁਨਾਰ ਆਦਿ ਹਾਜ਼ਰ ਸਨ।