ਅਵਾਰਾ ਕੁੱਤਿਆਂ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ
ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਕੇਸਰੀ ਬਾਗ ਵਿਖੇ ਦੁੱਧ ਲੈ ਕੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਹਮਲਾ ਕਰਕੇ ਜਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਬਲਦੇਵ ਸਿੰਘ ਸੰਘਾ ਪੁੱਤਰ ਹਰਚਰਨ ਸਿੰਘ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਉਹ ਦੁੱਧ ਲੈਣ ਲਈ ਜਾ ਰਿਹਾ ਸੀ, ਅਚਾਨਕ ਅਵਾਰਾ ਕੁੱਤਿਆਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜਖ਼ਮੀ ਕਰ ਦਿੱਤਾ, ਜਿਸ ਨੂੰ ਰਾਹਗੀਰਾਂ ਨੇ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ।
ਅਜੀਤ ਡੈਸਕ
18-11-2026