ਅਕਾਲੀ ਦਲ ਦੇ ਸੀਨੀਅਰ ਆਗੂ ਯੁਵਰਾਜ ਭੁਪਿੰਦਰ ਸਿੰਘ ਵਲੋਂ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਯੁਵਰਾਜ ਭੁਪਿੰਦਰ ਸਿੰਘ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਕਸਬਾ ਭੁਲੱਥ ਵਿਖੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੇ ਗ੍ਰਹਿ ਵਿਖੇ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਯੁਵਰਾਜ ਭੁਪਿੰਦਰ ਸਿੰਘ, ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਕਸਬਾ ਭੁਲੱਥ ਵਿਖੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੇ ਗ੍ਰਹਿ ਵਿਖੇ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਸਮੂਹ ਅਕਾਲੀ ਆਗੂਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਬੀਬੀ ਜਗੀਰ ਕੌਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ ਤੇ ਚੋਣਾਂ ਦੌਰਾਨ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਅਕਾਲੀ ਦਲ ਨਾਲ ਜੋਡ਼ਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ, ਜੋਗਿੰਦਰਪਾਲ ਮਰਵਾਹਾ ਸਾਬਕਾ ਪ੍ਰਧਾਨ ਨਗਰ ਪੰਚਾਇਤ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਸੁਖਵਿੰਦਰ ਵਧਾਵਨ, ਸਾਬਕਾ ਕੌਂਸਲਰ ਬਾਬਾ ਜਸਵੀਰ ਸਿੰਘ, ਗੁਰਵਿੰਦਰ ਸਿੰਘ ਸਹਿਗਲ, ਪਰਮਜੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ।