ਨਗਰ ਕੀਰਤਨ ’ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲਕਦਮੀ ਸਦਕਾ ਨਗਰ ਕੀਰਤਨਾਂ ਨੂੰ ਹਰੇ ਨਗਰ ਕੀਰਤਨਾਂ ਵਜੋਂ ਸਥਾਪਿਤ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸੰਗਤਾਂ ’ਚ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਰੁਝਾਨ ਵਧ ਰਿਹਾ ਹੈ।
ਸ
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਅਵਤਾਰ ਗਊਸ਼ਾਲਾ ਮੰਡ ਫੱਤੇਵਾਲ ਤੋਂ ਸਜਾਏ ਗਏ ਹਰੇ ਨਗਰ ਕੀਰਤਨ ਦਾ ਅਲੌਕਿਕ ਦ੍ਰਿਸ਼। ਤਸਵੀਰ: ਲਾਡੀ ਸਟੂਡੀਓ
19-11-2026
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪਹਿਲਕਦਮੀ ਸਦਕਾ ਨਗਰ ਕੀਰਤਨਾਂ ਨੂੰ ਹਰੇ ਨਗਰ ਕੀਰਤਨਾਂ ਵਜੋਂ ਸਥਾਪਿਤ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸੰਗਤਾਂ ’ਚ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਰੁਝਾਨ ਵਧ ਰਿਹਾ ਹੈ। ਪਹਿਲੇ ਨਗਰ ਕੀਰਤਨ ਦੀ ਸ਼ੁਰੂਆਤ ਅਵਤਾਰ ਗਊਸ਼ਾਲਾ ਪਿੰਡ ਫੱਤੇਵਾਲ ਮੰਡ ਤੋਂ ਹੋਈ। ਨਗਰ ਕੀਰਤਨ ਦੌਰਾਨ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਚਰਚਾ ਹੁੰਦੀ ਰਹੀ, ਉੱਥੇ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਲਗਾਤਾਰ ਗੂੰਜਦੀ ਰਹੀ। ਸੰਤ ਸੀਚੇਵਾਲ ਨੇ ਨਗਰ ਕੀਰਤਨ ਦੇ ਵੱਖ-ਵੱਖ ਪਡ਼ਾਵਾਂ ਦੌਰਾਨ ਸੰਗਤਾਂ ਦੀਆਂ ਭਾਵਨਾਵਾਂ ਤੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ। ਸੰਤ ਸੀਚੇਵਾਲ ਨੇ ਕਿਹਾ ਕਿ ਸੰਗਤਾਂ ਦੀ ਲੰਬੇ ਸਮੇਂ ਤੋਂ ਪੁਰਜ਼ੋਰ ਮੰਗ ਰਹੀ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ, ਕਿਉਂਕਿ ਸਿੱਖ ਸੰਗਤਾਂ ਦੇ ਮਨਾਂ ਵਿਚ ਗੁਰੂ ਸਾਹਿਬ ਨਾਲ ਸਬੰਧਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਤਾਂਘ ਹਮੇਸ਼ਾ ਬਣੀ ਰਹਿੰਦੀ ਹੈ। ਇਸ ਮੌਕੇ ਸੰਤ ਸੀਚੇਵਾਲ ਨੇ ਕੁਦਰਤ ਨਾਲ ਇਕਮਿਕ ਹੋ ਕੇ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਪੈਦਾ ਹੋ ਰਹੇ ਹਾਲਾਤ ਭਵਿੱਖ ਵਿਚ ਬੇਹੱਦ ਭਿਆਨਕ ਨਤੀਜੇ ਲਿਆ ਸਕਦੇ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਮੌਸਮ ’ਚ ਆ ਰਹੀ ਤਬਦੀਲੀ ਦਾ ਸਭ ਤੋਂ ਵੱਧ ਮਾਡ਼ਾ ਅਸਰ ਖੇਤੀਬਾਡ਼ੀ ’ਤੇ ਪਵੇਗਾ। ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ। ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰਾਂ ਵਲੋਂ ਸੰਤ ਸੀਚੇਵਾਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਥਾਂ-ਥਾਂ ਚਾਹ, ਪਕੌਡ਼ਿਆਂ ਅਤੇ ਫਲ-ਫਰੂਟ ਦੇ ਲੰਗਰ ਅਤੁੱਟ ਵਰਤਾਏ ਗਏ।