18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਭਾਣੋਲੰਗਾ ਵਿਖੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਕਪੂਰਥਲਾ, 18 ਨਵੰਬਰ (ਸਡਾਨਾ)-ਸਿੱਖਿਆ ਬਲਾਕ ਕਪੂਰਥਲਾ 1 ਅਧੀਨ ਪੈਂਦੇ ਸੈਂਟਰ ਭਾਣੋਲੰਗਾ ਵਿਖੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਸਡਾਨਾ)-ਸਿੱਖਿਆ ਬਲਾਕ ਕਪੂਰਥਲਾ 1 ਅਧੀਨ ਪੈਂਦੇ ਸੈਂਟਰ ਭਾਣੋਲੰਗਾ ਵਿਖੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ, ਡੀ.ਆਰ.ਸੀ. ਹਰਮਿੰਦਰ ਸਿੰਘ ਜੋਸਨ, ਬੀ.ਪੀ.ਈ.ਓ. ਰਜੇਸ਼ ਕੁਮਾਰ ਦੇ ਨਿਰਦੇਸ਼ਾਂ ਤਹਿਤ ਡੀ.ਆਰ.ਸੀ. ਡਾ. ਪਰਮਜੀਤ ਕੌਰ ਤੇ ਸੈਂਟਰ ਹੈੱਡ ਟੀਚਰ ਸੰਤੋਖ ਸਿੰਘ ਮੱਲੀ ਸਟੇਟ ਐਵਾਰਡੀ ਦੀ ਦੇਖ ਰੇਖ ਹੇਠ ਭਾਣੋਲੰਗਾ ਸੈਂਟਰ ਵਿਖੇ ਹੋਏ ਇਨ੍ਹਾਂ ਸਹਿ ਵਿੱਦਿਅਕ ਮੁਕਾਬਲਿਆਂ ’ਚ 8 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸੁੰਦਰ ਲਿਖਾਈ, ਕਵਿਤਾ ਗਾਇਣ, ਬੋਲ ਲਿਖਤ ਮੁਕਾਬਲਾ, ਚਿੱਤਰਕਲਾ ਮੁਕਾਬਲਾ, ਭਾਸ਼ਣ ਮੁਕਾਬਲਾ, ਪਹਾਡ਼ੇ ਉਚਾਰਣ ਮੁਕਾਬਲਾ, ਆਮ ਗਿਆਨ ਪ੍ਰਤੀਯੋਗਤਾ, ਤਸਵੀਰ ਦੇਖ ਕੇ ਪਹਿਰਾ ਲਿਖਣਾ, ਬਾਲ ਗੀਤ ਮੁਕਾਬਲਾ, ਕਿਤਾਬ ਪਡ਼ਣ ਮੁਕਾਬਲੇ ਆਦਿ ਸ਼ਾਮਲ ਸਨ। ਇਨ੍ਹਾਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਜੱਜਮੈਂਟ ਦੀ ਭੂਮਿਕਾ ਸੈਂਟਰ ਹੈੱਡ ਟੀਚਰ ਸੰਤੋਖ ਮੱਲੀ ਸਟੇਟ ਐਵਾਰਡੀ, ਸੈਂਟਰ ਹੈੱਡ ਟੀਚਰ ਜੈਮਲ ਸਿੰਘ ਸ਼ੇਖੂਪੁਰ, ਸੈਂਟਰ ਹੈੱਡ ਟੀਚਰ ਸਰਬਜੀਤ ਕੌਰ ਸਿਧਵਾਂ ਦੋਨਾ, ਡਾ. ਪਰਮਜੀਤ ਕੌਰ, ਰੁਪਿੰਦਰ ਕੌਰ, ਨਵਜੀਤ ਕੌਰ, ਨਵਤੇਜ ਕੌਰ, ਕੁਲਵਿੰਦਰ ਸਿੰਘ ਦੁਰਗਾਪੁਰ, ਮਨਜੀਤ ਸਿੰਘ ਤੋਗਾਂਵਾਲ, ਬਿਸ਼ੰਭਰ ਸਿੰਘ ਤੇ ਸਰਬਜੀਤ ਸਿੰਘ ਨੇ ਬਾਖ਼ੂਬੀ ਨਾਲ ਨਿਭਾਈ। ਇਨ੍ਹਾਂ ਮੁਕਾਬਲਿਆਂ ’ਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਅਤੇ ਅਧਿਆਪਕ ਬਲਾਕ ਪੱਧਰੀ ਹੋਣ ਵਾਲੇ ਮੁਕਾਬਲਿਆਂ ’ਚ ਹਿੱਸਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਬਲੱਡ ਬੈਂਕ ਵਿਖੇ ਲੋਡ਼ਵੰਦ ਔਰਤਾਂ ਨੂੰ ਵੰਡਿਆ ਰਾਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣਾਂ ਦੇ ਸੰਬੰਧ ’ਚ ਮੀਟਿੰਗ
Ad Position 24