18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੀਐਲਓ ਦੀਆਂ ਡਿਊਟੀਆਂ ਲਗਾਉਣ ਦੇ ਮਾਮਲੇ ’ਚ ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਐਸ ਡੀ ਐਮ ਨੂੰ ਮਿਲਿਆ

ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫ਼ਦ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਬੂਥ ਲੈਵਲ ਅਫ਼ਸਰ (ਬੀਐਲਓ) ਵਜੋਂ ਲਗਾਈਆਂ ਡਿਊਟੀਆਂ ਦੇ ਵਿਰੋਧ ’ਚ ਐਸਡੀਐਮ ਨਵਜੋਤ ਸ਼ਰਮਾ ਨੂੰ ਮਿਲਿਆ। ਇਸ ਮੌਕੇ ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੀਆਂ ਡਿਊਟੀਆਂ ਧੱਕੇਸ਼ਾਹੀ ਨਾਲ ਲਗਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ।

Ad Position 21
No active advertisement
ਐਸਡੀਐਮ ਨਵਜੋਤ ਸ਼ਰਮਾ ਨੂੰ ਮੰਗ ਪੱਤਰ ਦੇਣ ਮੌਕੇ ਵਫ਼ਦ। ਤਸਵੀਰ : ਚਾਨਾ 19-11-2026
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫ਼ਦ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਬੂਥ ਲੈਵਲ ਅਫ਼ਸਰ (ਬੀਐਲਓ) ਵਜੋਂ ਲਗਾਈਆਂ ਡਿਊਟੀਆਂ ਦੇ ਵਿਰੋਧ ’ਚ ਐਸਡੀਐਮ ਨਵਜੋਤ ਸ਼ਰਮਾ ਨੂੰ ਮਿਲਿਆ। ਇਸ ਮੌਕੇ ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਦੀਆਂ ਡਿਊਟੀਆਂ ਧੱਕੇਸ਼ਾਹੀ ਨਾਲ ਲਗਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ। ਵਫ਼ਦ ਨੇ ਕਿਹਾ ਕਿ ਕਈ ਪ੍ਰਾਇਮਰੀ ਸਕੂਲਾਂ ’ਚ ਸਿੰਗਲ ਅਧਿਆਪਕਾਂ ਦੀਆਂ ਵੀ ਬੀਐਲਓ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਨਾਲ ਵਿਦਿਆਰਥੀਆਂ ਦੀ ਪਡ਼੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਕੂਲਾਂ ’ਚ ਅਜਿਹੀਆਂ ਡਿਊਟੀਆਂ ਲਗਾਉਣਾ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਪਡ਼੍ਹਾਈ ਨਾਲ ਖਿਲਵਾਡ਼ ਹੈ। ਆਗੂਆਂ ਨੇ ਸੁਝਾਅ ਦਿੱਤਾ ਕਿ ਬੀਐਲਓ ਦੀਆਂ ਡਿਊਟੀਆਂ ਲਈ ਪਿੰਡਾਂ ’ਚ ਤਾਇਨਾਤ ਆਂਗਣਵਾਡ਼ੀ ਤੇ ਆਸ਼ਾ ਵਰਕਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਪਹਿਲਾਂ ਵੀ ਚੋਣਾਂ ਨਾਲ ਸਬੰਧਿਤ ਕੰਮ ਇਮਾਨਦਾਰੀ ਨਾਲ ਨਿਭਾ ਚੁੱਕੀਆਂ ਹਨ ਤੇ ਇਨ੍ਹਾਂ ਡਿਊਟੀਆਂ ਬਦਲੇ ਮਿਲਣ ਵਾਲਾ ਮਿਹਨਤਾਨਾ ਉਨ੍ਹਾਂ ਲਈ ਆਰਥਿਕ ਸਹਾਰਾ ਬਣ ਸਕਦਾ ਹੈ। ਐਸਡੀਐਮ ਨਵਜੋਤ ਸ਼ਰਮਾ ਨੇ ਵਫ਼ਦ ਦੀਆਂ ਮੰਗਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਤੇ ਪ੍ਰਭਾਵਿਤ ਅਧਿਆਪਕਾਂ ਨੂੰ ਡਿਊਟੀਆਂ ਤੋਂ ਰਾਹਤ ਦੇਣ ਬਾਰੇ ਯੋਗ ਕਾਰਵਾਈ ਕੀਤੀ ਜਾਵੇਗੀ। ਅਧਿਆਪਕ ਜਥੇਬੰਦੀ ਵਲੋਂ ਪ੍ਰਭਾਵਿਤ ਅਧਿਆਪਕਾਂ ਦੀ ਸੂਚੀ ਵੀ ਸੌਂਪੀ ਗਈ। ਜਥੇਬੰਦੀ ਨੇ ਐਸਡੀਐਮ ਦੇ ਭਰੋਸੇ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਗਣੇਸ਼ ਭਗਤ, ਜਸਵੀਰ ਸਿੰਘ ਸੈਣੀ, ਦਲਜੀਤ ਸਿੰਘ, ਤੀਰਥ ਸਿੰਘ, ਰਵਿੰਦਰ ਸਿੰਘ, ਪੰਕਜ ਸ਼ਰਮਾ, ਸਤਨਾਮ ਸਿੰਘ ਗਿੱਲ, ਸਤਨਾਮ ਸਿੰਘ ਪਰਮਾਰ, ਪਰਮਜੀਤ ਸਿੰਘ ਚੌਹਾਨ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਭੁਲੱਥ ਹਲਕੇ ਵਿਚ ਸਵੈ-ਗਣਨਾ (ਜਨਗਣਨਾ) ਜਾਗਰੂਕਤਾ ਅਭਿਆਨ ਦੀ ਸ਼ੁਰੂਆਤ
Ad Position 24