18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਭੁਲੱਥ ਵਿਖੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਬੇਰੀਆਂ ਵਾਲਾ ਰਾਜਪੁਰ ਵਿਖੇ ਫ਼ਕੀਰ ਸਿੰਘ ਮੱਲ੍ਹੀ ਜ਼ਿਲ੍ਹਾ ਮੀਤ ਪ੍ਰਧਾਨ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ ਖੱਸਣ ਮੀਤ ਪ੍ਰਧਾਨ ਪੰਜਾਬ ਵਲੋਂ ਸ਼ਿਰਕਤ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 19-11-2026
ਭੁਲੱਥ, 18 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮਹੀਨਾਵਾਰ ਮੀਟਿੰਗ ਭੁਲੱਥ ਵਿਖੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਬੇਰੀਆਂ ਵਾਲਾ ਰਾਜਪੁਰ ਵਿਖੇ ਫ਼ਕੀਰ ਸਿੰਘ ਮੱਲ੍ਹੀ ਜ਼ਿਲ੍ਹਾ ਮੀਤ ਪ੍ਰਧਾਨ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸਰਪੰਚ ਸੁਰਿੰਦਰ ਸਿੰਘ ਸ਼ੇਰਗਿੱਲ ਖੱਸਣ ਮੀਤ ਪ੍ਰਧਾਨ ਪੰਜਾਬ ਵਲੋਂ ਸ਼ਿਰਕਤ ਕੀਤੀ ਗਈ । ਇਸ ਮੌਕੇ ਇਕੱਤਰ ਹੋਏ ਕਿਸਾਨ ਆਗੂਆਂ ਵਲੋਂ ਵੱਖ-ਵੱਖ ਕਿਸਾਨੀ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ । ਮੀਤ ਪ੍ਰਧਾਨ ਪੰਜਾਬ ਸੁਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਤਿੰਨ ਕਾਲੇ ਕਾਨੂੰਨ ਰੱਦ ਕਰਨ ਸਮੇਂ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਦੇ ਵਾਅਦੇ ਕੀਤੇ ਸਨ, ਉਹ ਜਲਦ ਲਾਗੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਯੂਨੀਅਨ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਜਥੇਬੰਦੀਆਂ ਵਲੋਂ ਇਕੱਠਿਆਂ ਹੋ ਕੇ ਹੋਰ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਕੱਤਰ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਜਿਹਡ਼ੀਆਂ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਉਹ ਤੁਰੰਤ ਚਾਲੂ ਕੀਤੀ ਜਾਵੇ, ਕਿਉਂਕਿ ਹਲੇ ਕਾਫ਼ੀ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਲਿਆਉਣ ਵਾਲਾ ਪਿਆ ਹੈ। ਦੂਜੇ ਪਾਸੇ ਯੂਨੀਅਨ ਮੰਗ ਕਰਦੀ ਹੈ ਕਿ ਯੂਰੀਆ ਖਾਦ ਦੇ ਲੋਡ਼ੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਬਾਕੀ ਰਹਿੰਦੀ ਕਣਕ ਦੀ ਬਜਾਈ ਚੰਗੀ ਤਰ੍ਹਾਂ ਹੋ ਸਕੇ। ਇਸ ਮੌਕੇ ਦਲਜੀਤ ਸਿੰਘ ਲਿੱਟਾਂ, ਗੁਰਚਰਨ ਸਿੰਘ ਖੱਸਣ, ਜਗਦੀਸ਼ ਸਿੰਘ, ਹਰਦੀਪ ਸਿੰਘ ਲਿੱਟਾਂ, ਆਜ਼ਾਦ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ ਖੱਸਣ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ ਮਾਨਾ ਤਲਵੰਡੀ, ਦਸਤਾਰ ਸਿੰਘ ਕੰਗ ਬਾਗਵਾਨਪੁਰ, ਖੁਸ਼ਪਾਲ ਸਿੰਘ ਕੰਗ ਬਾਗਵਾਨਪੁਰ, ਮਨਜੀਤ ਸਿੰਘ ਖੱਸਣ, ਗੁਰਜੀਤ ਸਿੰਘ, ਸੁਰਿੰਦਰ ਕੁਮਾਰ ਅਰੋਡ਼ਾ, ਤੇ ਕੁਲਵਿੰਦਰ ਸਿੰਘ ਭੁਲੱਥ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਵਿਖੇ ਤਿੰਨ ਦਿਨਾਂ ਸਮਾਗਮ ਅੱਜ ਤੋਂ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24