18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਵਿਖੇ ਤਿੰਨ ਦਿਨਾਂ ਸਮਾਗਮ ਅੱਜ ਤੋਂ

ਕਪੂਰਥਲਾ, 18 ਨਵੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਤੇ ਸੰਤ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਬੱਬਰ ਦੇ ਉਦਮ ਸਦਕਾ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ।

Ad Position 21
No active advertisement
ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਮੌਕੇ ਖਡ਼੍ਹੇ ਜਥੇ. ਜਸਵਿੰਦਰ ਸਿੰਘ ਬੱਤਰਾ, ਸੁਖਜਿੰਦਰ ਸਿੰਘ ਬੱਬਰ, ਰਸ਼ਪਾਲ ਸਿੰਘ, ਹਰਬੰਸ ਸਿੰਘ ਬੱਤਰਾ ਤੇ ਹੋਰ। ਤਸਵੀਰ : ਤਿਲਕਰਾਜ 19-11-2026
ਕਪੂਰਥਲਾ, 18 ਨਵੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਤੇ ਸੰਤ ਬਾਬਾ ਆਤਮਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਬੱਬਰ ਦੇ ਉਦਮ ਸਦਕਾ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜਥੇ. ਸੁਖਜਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਤਿੰਨ ਦਿਨਾਂ ਸਮਾਗਮਾਂ ਦੀ ਲਡ਼ੀ 19 ਨਵੰਬਰ ਤੋਂ 21 ਨਵੰਬਰ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 19 ਨਵੰਬਰ ਨੂੰ ਸ਼ਾਮ ਦੇ ਸਮੇਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ 21 ਨਵੰਬਰ ਨੂੰ ਭੋਗ ਪਾਏ ਜਾਣਗੇ। ਜਥੇ. ਬੱਬਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਤਿੰਨੋਂ ਦਿਨ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਕਪੂਰ, ਭਾਈ ਜਸਵਿੰਦਰ ਸਿੰਘ ਖ਼ਾਲਸਾ ਨਿਊਜ਼ੀਲੈਂਡ ਵਾਲੇ, ਤਪ ਅਸਥਾਨ ਦੇ ਹਜ਼ੂਰੀ ਰਾਗੀ ਭਾਈ ਤਰਲੋਕ ਸਿੰਘ, ਭਾਈ ਹਰਜਿੰਦਰ ਸਿੰਘ ਖ਼ਾਲਸਾ ਜਲੰਧਰ ਵਾਲੇ, ਭਾਈ ਸੁਖਪ੍ਰੀਤ ਸਿੰਘ ਸਾਜ ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਮੌਕੇ ਜਥੇ. ਜਸਵਿੰਦਰ ਸਿੰਘ ਬੱਤਰਾ, ਹਰਬੰਸ ਸਿੰਘ ਬੱਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਵਰਿਆਮ ਸਿੰਘ ਕਪੂਰ, ਪ੍ਰੀਤਪਾਲ ਸਿੰਘ ਸੋਨੂੰ, ਬੋਹਡ਼ ਸਿੰਘ, ਸਿਮਰਨਜੀਤ ਸਿੰਘ, ਹਰਸਿਮਰਨ ਸਿੰਘ, ਸੁਰਜੀਤ ਸਿੰਘ ਵਿੱਕੀ, ਪਰਮਿੰਦਰ ਸਿੰਘ, ਮਹਿੰਦਰਪਾਲ ਸਿੰਘ ਬੇਦੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਟਨੂਰਾ ਕਲਾਂ ਵਿਖੇ ਬਾਬਾ ਮੱਲਣ ਜੀ ਦੇ ਧਾਰਮਿਕ ਅਸਥਾਨਾਂ ’ਤੇ ਸਾਲਾਨਾ ਸਮਾਗਮ ਕਰਵਾਏ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ
Ad Position 24