18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਇਤਿਹਾਸਕ-ਡਾ. ਚੱਬੇਵਾਲ

ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸੂਬੇ ’ਚ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਫਗਵਾਡ਼ਾ ਹਲਕਾ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਡਾ.

Ad Position 21
No active advertisement
ਡਾ. ਰਾਜ ਕੁਮਾਰ ਚੱਬੇਵਾਲ, ਡਾ. ਇਸ਼ਾਂਕ ਕੁਮਾਰ ਚੱਬੇਵਾਲ। 19-11-2026
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਵਲੋਂ ਸੂਬੇ ’ਚ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਦੇ ਫਗਵਾਡ਼ਾ ਹਲਕਾ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਡਾ. ਈਸ਼ਾਂਕ ਕੁਮਾਰ ਚੱਬੇਵਾਲ ਨੇ ਸਵਾਗਤ ਕਰਦਿਆਂ ਇਸ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਿਆ ਗਿਆ ਇਹ ਫ਼ੈਸਲਾ ਗਰੀਬ, ਮਜ਼ਦੂਰ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਲੋਕ ਭਲਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਯੋਗ ਅਤੇ ਲੋਡ਼ਵੰਦ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਹਰ ਮਹੀਨੇ ਪੰਜ ਕਿੱਲੋ ਮੁਫ਼ਤ ਕਣਕ ਦੇ ਨਾਲ ‘ਮੇਰੀ ਰਸੋਈ’ ਕਿੱਟ ਵੀ ਦਿੱਤੀ ਜਾਵੇਗੀ। ਇਸ ਕਿੱਟ ’ਚ ਦਾਲਾਂ, ਖੰਡ, ਨਮਕ, ਹਲਦੀ ਤੇ ਸਰ੍ਹੋਂ ਦਾ ਤੇਲ ਸਮੇਤ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਸ਼ਾਮਲ ਹੋਣਗੀਆਂ। ਇਸ ਨਾਲ ਮਹਿੰਗਾਈ ਦੇ ਦੌਰ ’ਵਿਚ ਗਰੀਬ ਅਤੇ ਲੋਡ਼ਵੰਦ ਪਰਿਵਾਰਾਂ ਨੂੰ ਘਰੇਲੂ ਖ਼ਰਚਿਆਂ ਵਿਚ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਾਸੀ ਆਪਣੀ ਤੇ ਆਪਣੇ ਪਰਿਵਾਰ ਦੀ ਸਵੈ ਗਣਨਾ ਖੁਦ ਕਰਨ-ਸਰਕਾਰੀ ਬੁਲਾਰਾ ਅਗਲੀ ਖ਼ਬਰ ਪਿੰਡ ਭਟਨੂਰਾ ਕਲਾਂ ਵਿਖੇ ਬਾਬਾ ਮੱਲਣ ਜੀ ਦੇ ਧਾਰਮਿਕ ਅਸਥਾਨਾਂ ’ਤੇ ਸਾਲਾਨਾ ਸਮਾਗਮ ਕਰਵਾਏ
Ad Position 24