ਬਸਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ 21 ਨੂੰ
ਕਪੂਰਥਲਾ, 18 ਨਵੰਬਰ (ਵਿ. ਪ੍ਰ.)
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਬਸਪਾ ਵਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਫਿਲੌਰ ਵਿਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਕਪੂਰਥਲਾ ਦੇ ਬਸਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ 21 ਨਵੰਬਰ ਨੂੰ ਸਵੇਰੇ 11 ਵਜੇ ਰਵਿਦਾਸ ਗੁਰਦੁਆਰਾ ਕਪੂਰਥਲਾ ਵਿਚ ਹੋਵੇਗੀ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੂਬਾਈ ਸਕੱਤਰ ਹਰਿੰਦਰ ਸ਼ੀਤਲ ਨੇ ਦੱਸਿਆ ਕਿ ਮੀਟਿੰਗ ’ਚ ਬਸਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੈਂਬਰ ਰਾਜ ਸਭਾ ਡਾ. ਅਵਤਾਰ ਸਿੰਘ ਕਰੀਮਪੁਰੀ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸੇ ਸਬੰਧ ’ਚ ਹੀ ਪਾਰਟੀ ਦੀ ਇਕ ਮੀਟਿੰਗ ਵਿਲਾ ਕੋਠੀ ਵਿਚ ਸੈਕਟਰ ਪ੍ਰਧਾਨ ਗੁਰਜੀਤ ਸਿੰਘ ਦੀ ਅਗਵਾਈ ਵਿਚ ਹੋਈ। ਮੀਟਿੰਗ ’ਚ ਹਾਜ਼ਰ ਆਗੂਆਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ 21 ਨਵੰਬਰ ਨੂੰ ਕਪੂਰਥਲਾ ਵਿਚ ਹੋਣ ਵਾਲੀ ਮੀਟਿੰਗ ਵਿਚ ਵੱਧ ਚਡ਼੍ਹ ਕੇ ਸ਼ਮੂਲੀਅਤ ਕਰਨ।